ਲੁਧਿਆਣਾ : ਪੰਜਾਬ 'ਚ ਕੋਰੋਨਾ ਵਾਇਰਸ ਨੇ ਮੁੜ ਦਸਤਕ ਦਿੱਤੀ ਹੈ। ਲੁਧਿਆਣਾ ਦੇ ਬਸਤੀ ਜੋਧੇਵਾਲ ਦੇ ਸਰਕਾਰੀ ਸਕੂਲ 'ਚ ਮੁੜ ਕੋਰੋਨਾ ਵਾਇਰਸ ਨੇ ਨਵੇਂ ਮਾਮਲੇ ਸਾਹਮਣੇ ਆਏ ਹਨ।
ਜਾਣਕਾਰੀ ਮੁਤਾਬਕ ਸਾਰੇ ਹੀ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ ਸਨ। ਲੁਧਿਆਣਾ ਦੇ ਸਿਹਤ ਵਿਭਾਗ ਵੱਲੋਂ 1000 ਵਿਦਿਆਰਥੀਆਂ ਦਾ ਟੈਸਟ ਕਰਨ ਦਾ ਟੀਚਾ ਰੱਖਿਆ ਗਿਆ ਸੀ। ਇਸ ਸਕੂਲ ਦੇ 40 ਵਿਦਿਆਰਥੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਜਿਨ੍ਹਾਂ ਚੋਂ 8 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ।