ਲੁਧਿਆਣਾ : ਜਿਥੇ ਇੱਕ ਪਾਸੇ ਹਾਥਰਸ ਦੀ ਘਟਨਾ ਨੂੰ ਲੈ ਕੇ ਦੇਸ਼ ਭਰ 'ਚ ਰੋਸ ਮੁਜ਼ਾਹਰੇ ਜਾਰੀ ਹਨ, ਉਥੇ ਪੰਜਾਬ 'ਚ ਇੱਕ ਮਾਸੂਮ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ 8 ਸਾਲਾ ਬੱਚੀ ਨਾਲ ਉਸ ਦੇ ਹੀ ਗੁਆਂਢੀ ਨੇ ਜਬਰ ਜਨਾਹ ਕੀਤਾ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਲਿਆ ਗਿਆ ਹੈ।
ਲੁਧਿਆਣਾ 'ਚ 8 ਸਾਲਾ ਬੱਚੀ ਨਾਲ ਗੁਆਂਢੀ ਨੇ ਕੀਤਾ ਜਬਰ-ਜਨਾਹ, ਮੁਲਜ਼ਮ ਗ੍ਰਿਫ਼ਤਾਰ - ਪੋਸਕੋ ਐਕਟ
ਲੁਧਿਆਣਾ 'ਚ ਇੱਕ 8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਦੇ ਗੁਆਂਢ 'ਚ ਰਹਿਣ ਵਾਲੇ ਇੱਕ ਵਿਅਕਤੀ ਨੇ ਉਸ ਨਾਲ ਜਬਰ ਜਨਾਹ ਕੀਤਾ। ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ ਕਾਰਵਾਈ ਜਾਰੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਥਾਣਾ ਦਰੇਸੀ ਦੇ ਏਸੀਪੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਲੁਧਿਆਣਾ ਦੇ ਪੁਰਾਣੀ ਸਬਜ਼ੀ ਮੰਡੀ ਇਲਾਕੇ 'ਚ ਵਾਪਰੀ ਹੈ। ਪੀੜਤਾ ਦੇ ਪਰਿਵਾਰ ਦੇ ਸ਼ਿਕਾਇਤ ਦੇ ਮੁਤਾਬਕ ਪੀੜਤਾ ਘਰੋਂ ਅਚਾਨਕ ਗਾਇਬ ਹੋ ਗਈ, ਜਦ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਉਨ੍ਹਾਂ ਗੁਆਂਢ ਦੇ ਘਰ ਤੋਂ ਬੱਚੀ ਦੇ ਰੋਣ ਦੀ ਆਵਾਜ਼ ਸੁਣੀ। ਪਰਿਵਾਰ ਸਣੇ ਇਲਾਕਾ ਵਾਸੀਆਂ ਨੇ ਮੁਲਜ਼ਮ ਨੂੰ ਖ਼ੁਦ ਹੀ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਪੁਲਿਸ ਆਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਇੱਕ 25 ਸਾਲਾ ਪ੍ਰਵਾਸੀ ਮਜ਼ਦੂਰ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਐਫਆਈਆਰ ਨੰਬਰ 143 ਦੇ ਅਧੀਨ ਧਾਰਾ 342,376 ਸਣੇ ਆਈਪੀਸੀ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਜਲਦ ਹੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਕੋਰਟ ਦੇ ਹੁਕਮਾਂ ਮੁਤਾਬਕ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।