ਪੰਜਾਬ

punjab

ਅਮਿਤਾਭ ਬੱਚਨ ਵੱਲੋਂ ਗੁਰਦੁਆਰਾ ਸਾਹਿਬ ਨੂੰ ਦਿੱਤੇ 2 ਕਰੋੜ ਰੁਪਏ ਦਾ 84 ਪੀੜਤਾਂ ਵੱਲੋਂ ਵਿਰੋਧ

By

Published : May 12, 2021, 2:10 PM IST

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਮਿਤਾਭ ਬੱਚਨ ਤੋਂ ਪੈਸੇ ਨਹੀਂ ਲੈਣੇ ਚਾਹੀਦੇ ਸਨ। ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਹ ਪੈਸੇ ਅਮਿਤਾਭ ਬੱਚਨ ਨੂੰ ਤੁਰੰਤ ਵਾਪਸ ਕੀਤੇ ਜਾਣ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਤੋਂ ਮੁਆਫੀ ਮੰਗੇ।

ਅਮਿਤਾਭ ਬੱਚਨ ਵੱਲੋਂ ਗੁਰਦੁਆਰਾ ਸਾਹਿਬ ਨੂੰ ਦਿੱਤੇ 2 ਕਰੋੜ ਰੁਪਏ ਦਾ 84 ਪੀੜਤਾਂ ਵੱਲੋਂ ਵਿਰੋਧ
ਅਮਿਤਾਭ ਬੱਚਨ ਵੱਲੋਂ ਗੁਰਦੁਆਰਾ ਸਾਹਿਬ ਨੂੰ ਦਿੱਤੇ 2 ਕਰੋੜ ਰੁਪਏ ਦਾ 84 ਪੀੜਤਾਂ ਵੱਲੋਂ ਵਿਰੋਧ

ਲੁਧਿਆਣਾ: ਕੋਰੋਨਾ ਵਾਇਰਸ ਦੇ ਕਹਿਰ ਨਾਲ ਪੂਰੀ ਦੁਨੀਆ ਦੇ ’ਚ ਹਾਹਾਕਾਰ ਮਚੀ ਹੋਈ ਹੈ ਅਤੇ ਦੁਨੀਆਂ ਭਰਦੇ ਮੁਲਕ ਇੱਕ ਦੂਸਰੇ ਮੁਲਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਉਥੇ ਹੀ ਕਈ ਸੰਸਥਾਵਾਂ ਅਤੇ ਸਿੱਖ ਸੰਸਥਾਵਾਂ ਵੱਲੋਂ ਵੀ ਕਈ ਤਰ੍ਹਾਂ ਦੀ ਮਦਦ ਲਈ ਮੁਹਿੰਮਾਂ ਚਲਾ ਰਹੀਆਂ ਹਨ। ਉਸੇ ਦੇ ਤਹਿਤ ਫ਼ਿਲਮੀ ਅਦਾਕਾਰ ਅਮਿਤਾਭ ਬੱਚਨ ਵੱਲੋਂ ਦਿੱਲੀ ਦੇ ਰਕਾਬਗੰਜ ਗੁਰਦੁਆਰਾ ਸਾਹਿਬ ਨੂੰ 2 ਕਰੋੜ ਰਾਸ਼ੀ ਦਿੱਤੀ ਗਈ ਹੈ ਤਾਂ ਕਿ ਗੁਰਦੁਆਰੇ ਵੱਲੋਂ ਕੋਰੋਨਾ ਦੇ ਮਰੀਜ਼ਾਂ ਦੇ ਉੱਪਰ ਇਹ ਪੈਸੇ ਲਗਾਏ ਜਾ ਸਕਣ, ਪਰ ਲੁਧਿਆਣਾ 'ਚ 1984 ਦੰਗਾ ਪੀੜਤਾਂ ਵੱਲੋਂ ਹੁਣ ਇਸ ਦਾ ਵਿਰੋਧ ਜਤਾਇਆ ਜਾ ਰਿਹਾ ਹੈ ਅਤੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਿੱਖ ਕੌਮ ਤੋਂ ਮੁਆਫੀ ਮੰਗਣ।

ਅਮਿਤਾਭ ਬੱਚਨ ਵੱਲੋਂ ਗੁਰਦੁਆਰਾ ਸਾਹਿਬ ਨੂੰ ਦਿੱਤੇ 2 ਕਰੋੜ ਰੁਪਏ ਦਾ 84 ਪੀੜਤਾਂ ਵੱਲੋਂ ਵਿਰੋਧ

ਇਹ ਵੀ ਪੜੋ: ਚੰਡੀਗੜ੍ਹ 'ਚ ਮਾਸਕ ਨਾ ਪਾਉਣ ਵਾਲੇ ਵਿਅਕਤੀ ਨੇ ਪੁਲਿਸ ਅੱਗੇ ਕੀਤਾ ਹਾਈ ਵੋਲਟੇਜ਼ ਡਰਾਮਾ...
1984 ਸਿੱਖ ਕਤਲੇਆਮ ਪੀੜਤ ਪੰਜਾਬ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਗੁਰਦੀਪ ਕੌਰ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਮਿਤਾਭ ਬੱਚਨ ਤੋਂ ਪੈਸੇ ਨਹੀਂ ਲੈਣੇ ਚਾਹੀਦੇ ਸਨ। ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਹ ਪੈਸੇ ਅਮਿਤਾਭ ਬੱਚਨ ਨੂੰ ਤੁਰੰਤ ਵਾਪਸ ਕੀਤੇ ਜਾਣ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਤੋਂ ਮੁਆਫੀ ਮੰਗੇ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ 1984 ਵਿਚ ਹੋਏ ਕਤਲੇਆਮ ਵਿੱਚ ਅਮਿਤਾਭ ਬੱਚਨ ਵੀ ਸ਼ਾਮਲ ਸੀ ਇਸ ਕਰਕੇ ਉਸ ਦੇ ਦਿੱਤੇ ਗਏ ਪੈਸੇ ਸਿੱਖ ਕੌਮ ਨੂੰ ਨਹੀਂ ਲੈਣੇ ਚਾਹੀਦੇ ਸਨ, ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਗਰ ਅਮਿਤਾਭ ਬੱਚਨ ਪੰਜਾਬ ਆਉਂਦਾ ਹੈ ਤਾਂ ਉਸ ਦਾ ਪੁਰਜ਼ੋਰ ਤਰੀਕੇ ਨਾਲ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜੋ: ਜ਼ਰੂਰੀ ਮੈਡੀਕਲ ਉਪਕਰਣਾਂ ਲਈ ਭਾਰਤ ਦੂਜੇ ਦੇਸ਼ਾਂ 'ਤੇ ਨਿਰਭਰ: ਨੀਤੀ ਆਯੋਗ

ABOUT THE AUTHOR

...view details