ਲੁਧਿਆਣਾ: ਕੋਰੋਨਾ ਕਾਲ ਦੀ ਦੂਜੀ ਲਹਿਰ ਪਹਿਲੀ ਲਹਿਰ ਨਾਲੋਂ ਜ਼ਿਆਦਾ ਖਤਰਨਾਕ ਹੈ, ਜਿੱਥੇ ਲੋਕ ਆਪਣਿਆਂ ਦਾ ਸਾਥ ਛੱਡ ਰਹੇ ਹਨ, ਉਥੇ ਹੀ ਕੁਝ ਲੋਕਾਂ ਵੱਲੋਂ ਅੱਗੇ ਹੋ ਕੇ ਸਮਾਜ ਦੀ ਸੇਵਾ ਕੀਤੀ ਜਾ ਰਹੀ ਹੈ। ਜਿਹਨਾਂ ਵਿੱਚ ਫਰੰਟ ਲਾਈਨ ਵਰਕਰ ਅਹਿਮ ਰੋਲ ਨਿਭਾ ਰਹੇ ਹਨ। ਫਰੰਟਲਾਈਨ ਵਰਕਰਾਂ ਦੇ ਵਿੱਚ ਲੁਧਿਆਣਾ ਜਵੱਦੀ ਅਰਬਨ ਸੈਂਟਰ ਜਿਥੇ ਲੇਵਲ 2 ਦਾ ਕੋਵਿਡ ਵਾਰਡ ਬਣਾਇਆ ਗਿਆ ਹੈ ਉਥੇ ਹੀ ਇੱਕ ਮਹਿਲਾ ਡਾਕਟਰ ਵੱਲੋਂ ਵੀ ਕੋਵਿਡ ਵਾਰਡ ਵਿੱਚ ਸੇਵਾ ਨਿਭਾਈ ਜਾ ਰਹੀ ਹੈ। ਇਹ ਮਹਿਲਾ ਡਾਕਟਰ 4 ਮਹੀਨੇ ਦੀ ਗਰਭਵਤੀ ਹੈ, ਪਰ ਇਸ ਦੇ ਬਾਵਜੂਦ ਕੋਵਿਡ ਵਾਰਡ ਵਿੱਚ ਨਿਰੰਤਰ ਸੇਵਾ ਨਿਭਾ ਰਹੀ ਹੈ। ਮਹਿਲਾ ਡਾਕਟਰ ਨੇ ਕਿਹਾ ਕਿ ਉਸ ਨੂੰ ਪਰਿਵਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਵੀ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ।
4 ਮਹੀਨਿਆਂ ਦੀ ਗਰਭਵਤੀ ਡਾਕਟਰ ਨੂੰ ਜਾਨ ਨਾਲ ਵੱਧ ਫਰਜ ਪਿਆਰਾ... - lockdown news today
ਕੋਰੋਨਾ ਕਾਲ ਦੌਰਾਨ ਜਿਥੇ ਲੋਕ ਆਪਣਿਆ ਦਾ ਸਾਥ ਭੱਜ ਰਹੇ ਹਨ ਉਥੇ ਹੀ ਲੁਧਿਆਣਾ ’ਚ 4 ਮਹੀਨੇ ਦੀ ਗਰਭਵਤੀ ਡਾਕਟਰ ਕੋਰੋਨਾ ਮਰੀਜਾ ਦੀ ਸੇਵਾ ਕਰ ਰਹੀ ਹੈ।
ਜਾਨ ਦੀ ਪ੍ਰਵਾਹ ਕੀਤੇ ਬਿਨਾ ਆਪਣਾ ਫਰਜ਼ ਨਿਭਾ ਰਹੀ ਹੈ 4 ਮਹੀਨਿਆਂ ਦੀ ਗਰਭਵਤੀ ਡਾਕਟਰ