ਲੁਧਿਆਣਾ:ਜ਼ਿਲ੍ਹੇ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਪ੍ਰਮੁੱਖ ਸਿਮਰਜੀਤ ਸਿੰਘ ਬੈਂਸ (Simarjit Singh Bains) ਦੇ ਖ਼ਿਲਾਫ਼ ਕਥਿਤ ਤੌਰ ’ਤੇ ਸਰੀਰਕ ਸੋਸ਼ਣ ਦਾ ਇਲਜ਼ਾਮ ਲਗਾਉਣ ਵਾਲੀ ਮਹਿਲਾ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਮਿਲੇ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ। ਉਨ੍ਹਾਂ ਕਿਹਾ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਨੇ ਅਤੇ ਉਸ ਦੇ ਘਰ ਦੇ ਬਾਹਰ ਵੀ ਉਨ੍ਹਾਂ ਨੂੰ ਜਾਨ ਦਾ ਖਤਰਾ ਹੈ।
ਸਿਮਰਜੀਤ ਬੈਂਸ ਖ਼ਿਲਾਫ਼ ਸੋਸ਼ਣ ਦਾ ਇਲਜ਼ਾਮ ਲਗਾਉਣ ਵਾਲੀ ਔਰਤ ਨੂੰ ਮਿਲ ਰਹੀਆਂ ਹਨ ਧਮਕੀਆਂ
ਸਿਮਰਜੀਤ ਸਿੰਘ ਬੈਂਸ (Simarjit Singh Bains) ਦੇ ਖ਼ਿਲਾਫ਼ ਕਥਿਤ ਤੌਰ ’ਤੇ ਸਰੀਰਕ ਸੋਸ਼ਣ ਦਾ ਇਲਜ਼ਾਮ ਲਗਾਉਣ ਵਾਲੀ ਮਹਿਲਾ ਨੇ ਕਿਹਾ ਕਿ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਮਿਲਣ ਪਹੁੰਚੇ ਹਨ ਕਿਉਂਕਿ ਉਨ੍ਹਾਂ ਦੇ ਜਾਨ ਨੂੰ ਖਤਰਾ ਹੈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਾਰ-ਵਾਰ ਫੋਨ ’ਤੇ ਧਮਕੀਆਂ ਮਿਲ ਰਹੀਆਂ ਹਨ।
ਇਹ ਵੀ ਪੜੋ: ਵੱਖ-ਵੱਖ ਮਾਮਲਿਆਂ 'ਚ 9 ਵਿਅਕਤੀਆਂ ਕੀਤੇ ਕਾਬੂ
ਪੀੜਤ ਮਹਿਲਾ ਨੇ ਕਿਹਾ ਕਿ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਮਿਲਣ ਪਹੁੰਚੇ ਹਨ ਕਿਉਂਕਿ ਉਨ੍ਹਾਂ ਦੇ ਜਾਨ ਨੂੰ ਖਤਰਾ ਹੈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਾਰ-ਵਾਰ ਫੋਨ ’ਤੇ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਉਨ੍ਹਾਂ ਦੇ ਘਰ ਦੇ ਬਾਹਰ ਵਾਰ-ਵਾਰ ਚੱਕਰ ਲਗਾ ਰਹੇ ਹਨ ਅਤੇ ਉਨ੍ਹਾਂ ਨੂੰ ਅਪਸ਼ਬਦ ਵੀ ਕਹਿ ਰਹੇ ਹਨ।
ਜ਼ਿਕਰਯੋਗ ਹੈ ਕਿ ਮਹਿਲਾ ਵੱਲੋਂ ਪਿਛਲੇ ਹਫ਼ਤੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਸੀ ਜਿਸ 'ਚ ਉਨ੍ਹਾਂ ਨੇ ਸਿਮਰਜੀਤ ਸਿੰਘ ਬੈਂਸ (Simarjit Singh Bains) ਉਤੇ ਕਥਿਤ ਤੌਰ ਤੇ ਸਰੀਰਕ ਸੋਸ਼ਣ ਕਰਨ ਦੇ ਇਲਜ਼ਾਮ ਲਗਾਏ ਸਨ।
ਇਹ ਵੀ ਪੜੋ: ਕੈਨੇਡਾ ‘ਚ ਰਹਿੰਦੇ ਨੌਜਵਾਨ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਕਾਬੂ