ਲੁਧਿਆਣਾ:ਜ਼ਿਲ੍ਹਾਪੁਲਿਸ ਕਮਿਸ਼ਨਰ ਕੋਲ ਇੱਕ ਮਹਿਲਾ ਨੇ ਸਬ ਇੰਸਪੈਕਟਰ (Sub Inspector) ’ਤੇ ਸਰੀਰਕ ਸੋਸ਼ਣ (Physical abuse) ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਪੂਰੇ ਮਾਮਲੇ ਨੂੰ ਲੈ ਕੇ ਪੀੜਤਾ ਨੇ ਕਿਹਾ ਕਿ ਉਹ ਸਪੋਰਟਸ ਖਿਡਾਰਨ ਰਹੀ ਹੈ ਅਤੇ ਮੁਲਜ਼ਮ ਨੇ ਉਸ ਨੂੰ ਸਪੋਰਟਸ ਕੋਟੇ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੋਸ਼ਣ (Physical abuse) ਕੀਤਾ ਹੈ ਅਤੇ ਨਾਲ ਉਸ ਨੂੰ ਬਲੈਕਮੇਲ ਵੀ ਕੀਤਾ।
Sub Inspector ’ਤੇ ਖਿਡਾਰਨ ਨੇ ਲਏ ਸਰੀਰਕ ਸੋਸ਼ਣ ਕਰਨ ਦੇ ਇਲਜ਼ਾਮ
ਲੁਧਿਆਣਾ ਦੀ ਇੱਕ ਮਹਿਲਾ ਵੱਲੋਂ ਸਬ ਇੰਸਪੈਕਟਰ (Sub Inspector) ’ਤੇ ਉਸ ਦਾ ਸਰੀਰਕ ਸ਼ੋਸ਼ਣ ਅਤੇ ਬਲੈਕਮੇਲ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਜਿਸ ਸਬੰਧੀ ਪੀੜਤਾ ਇਨਸਾਫ ਲਈ ਪੁਲਿਸ ਕਮਿਸ਼ਨਰ ਦੇ ਦਫ਼ਤਰ ਆਪਣੀ ਸ਼ਿਕਾਇਤ ਲੈ ਕੇ ਪਹੁੰਚੀ ਹੈ।
ਪੀੜਤਾ ਨੇ ਕਿਹਾ ਕਿ ਉਸ ਨੂੰ ਇਨਸਾਫ ਚਾਹੀਦਾ ਹੈ ਅਤੇ ਮੁਲਜ਼ਮ ਦੇ ਖ਼ਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਪਰਾਧ ਕਰਨ ਵਾਲਾ ਖ਼ੁਦ ਇੱਕ ਪੁਲਿਸ ਮੁਲਾਜ਼ਮ ਹੈ ਇਸ ਕਰਕੇ ਉਹ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇਣ ਲਈ ਪਹੁੰਚੀ ਹੈ, ਜਦਕਿ ਦੂਜੇ ਪਾਸੇ ਜਦੋਂ ਸਬ ਇੰਸਪੈਕਟਰ (Sub Inspector) ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫੋਨ ’ਤੇ ਕਿਹਾ ਕਿ ਉਹ ਕੁਝ ਦੇਰ ਬਾਅਦ ਹੀ ਮੀਡੀਆ ਨਾਲ ਗੱਲਬਾਤ ਕਰੇਗਾ। ਉਨ੍ਹਾਂ ਕਿਹਾ ਕਿ ਉਸ ਉਪਰ ਲਗਾਏ ਗਏ ਸਾਰੇ ਇਲਜ਼ਾਮ ਝੂਠੇ ਹਨ।
ਇਹ ਵੀ ਪੜੋ: Agricultural University: ਝੋਨੇ ਤੇ ਨਰਮੇ ਦੀ ਬਿਜਾਈ ਹੁਣ ਸੌਖਾਲਾ ਬਣਾਏਗੀ ਇਹ Ludo