ਲੁਧਿਆਣਾ: ਸੂਬੇ ਭਰ ’ਚ ਲੁਟੇਰੇ ਇੰਨ੍ਹੇ ਜਿਆਦਾ ਬੇਖੌਫ ਹਨ ਕਿ ਹੁਣ ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਦੱਸ ਦਈਏ ਕਿ ਲੁਟੇਰਿਆਂ ਨੇ ਡੀਐਸਪੀ ਕੋਲੋਂ ਮੋਬਾਇਲ ਫੋਨ ਖੋਹ ਲੈ ਗਏ ਜਦਕਿ ਇੱਕ ਪੁਲਿਸ ਕਰਮਚਾਰੀ ਦੇ ਨਾਲ ਕੁੱਟਮਾਰ ਕਰ ਉਸਦੀ ਕਾਰ ਖੋਹ ਕੇ ਭੱਜ ਗਏ।ਇਸੇ ਤਰ੍ਹਾਂ ਦਾ ਮਾਮਲਾ ਬੀਤੇ ਦਿਨ ਲੁਧਿਆਣਾ ਦੇ ਚੇਤ ਨਗਰ ਤੋਂ ਸਾਹਮਣੇ ਆਇਆ ਸੀ ਜਿਸ ’ਚ ਲੁਟੇਰਿਆਂ ਨੇ ਇੱਕ ਹੈੱਡ ਕਾਂਸਟੇਬਲ ਕੋਲੋਂ ਗੱਡੀ ਖੋਹ ਕੇ ਫਰਾਰ ਹੋ ਗਏ ਸੀ। ਫਿਲਹਾਲ ਇਸ ਮਾਮਲੇ ’ਚ ਪੁਲਿਸ ਨੇ 5 ਲੁਟੇਰਿਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ 7 ਲੋਕਾਂ ਵੱਲੋਂ ਡਿਊਟੀ ’ਤੇ ਤੈਨਾਤ ਪੁਲਿਸ ਕਰਮਚਾਰੀ ਦੇ ਨਾਲ ਕੁੱਟਮਾਰ ਕੀਤੀ, ਇਸ ਦੌਰਾਨ ਕਰਮਚਾਰੀ ਦੀ ਵਰਦੀ ਵੀ ਫਾੜ ਦਿੱਤੀ ਸੀ। ਨਾਲ ਹੀ ਮੌਕੇ ਤੇ ਮੌਜੂਦ ਕਾਰ ਨੂੰ ਖੋਹ ਕੇ ਭੱਜ ਗਏ ਸੀ। ਇਸ ਮਾਮਲੇ ਤੋਂ ਬਾਅਦ ਪੁਲਿਸ ਨੇ 24 ਘੰਟਿਆਂ ’ਚ ਹਮਲਾਵਾਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਨ੍ਹਾਂ ’ਚ 2 ਫਰਾਰ ਹਨ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਸੀ ਮਾਮਲਾ: ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮਾਮਲਾ ਲੁਧਿਆਣਾ ਦੇ ਚੇਤ ਨਗਰ ਦਾ ਹੈ ਜਿੱਥੇ ਕੁਝ ਨੌਜਵਾਨ ਜਨਮਦਿਨ ਦੀ ਪਾਰਟੀ ਮਨਾ ਰਹੇ ਸੀ ਅਤੇ ਸ਼ੋਰ ਸ਼ਰਾਬਾ ਕਰ ਰਹੇ ਸੀ। ਜਿਸ ਕਾਰਨ ਇਲਾਕੇ ਦੇ ਇੱਕ ਨੌਜਵਾਨ ਦੇ ਨਾਲ ਉਨ੍ਹਾਂ ਨੌਜਵਾਨਾਂ ਦੀ ਬਹਿਸ ਹੋ ਗਈ ਜਿਸ ਤੋਂ ਬਾਅਦ ਇਲਾਕ ਚ ਗਸ਼ਤ ਕਰ ਰਹੇ ਕਾਂਸਟੇਬਲ ਨੇ ਝਗੜਾ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਉਕਤ ਨੌਜਵਾਨਾਂ ਨੇ ਪੁਲਿਸ ਕਰਮਚਾਰੀ ਦੇ ਨਾਲ ਹੀ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਨਾਲ ਹੀ ਨੌਜਵਾਨਾਂ ਨੇ ਪੁਲਿਸ ਕਰਮਚਾਰੀ ਦੇ ਨਾਲ ਕੁੱਟਮਾਰ ਕਰਨੀ ਵੀ ਸ਼ੁਰੂ ਕਰ ਦਿੱਤੀ। ਨਾਲ ਹੀ ਪੁਲਿਸ ਕਰਮਚਾਰੀ ਦੀ ਗੱਡੀ ਲੈ ਕੇ ਫਰਾਰ ਹੋ ਗਏ।
ਰਾਜਾ ਵੜਿੰਗ ਨੇ ਚੁੱਕੇ ਸਵਾਲ: ਦੱਸ ਦਈਏ ਕਿ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਸ ਨਾਲੋਂ ਮਾੜਾ ਕੁਝ ਵੀ ਨਹੀਂ ਹੋ ਸਕਦਾ ਕਿ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਮੁਲਜ਼ਮਾਂ ਨੂੰ ਕਾਨੂੰਨ ਦਾ ਬਿਲਕੁੱਲ ਵੀ ਡਰ ਨਹੀਂ ਹੈ। ਇੰਨ੍ਹਾਂ ਹੀ ਨਹੀਂ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਲੁੱਟਣਾ ਵੀ ਸ਼ੁਰੂ ਕਰ ਦਿੱਤਾ ਹੈ। ਸੋਚੋਂ ਅੱਗੇ ਆਮ ਆਦਮੀ ਦਾ ਕੀ ਹਾਲ ਹੋਵੇਗਾ।
ਇਹ ਵੀ ਪੜੋ:ਐਕਸ਼ਨ ’ਚ ਮਾਨ ਸਰਕਾਰ: ਸੂਬੇ ’ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ