ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 23 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਇੱਕ ਮੋਟਰ ਸਾਈਕਲ ਯਾਤਰਾ ਖੇਤੀ ਬਿੱਲ ਦੇ ਵਿਰੁੱਧ ਸ਼ੁਰੂ ਕਰਨ ਜਾ ਰਹੇ ਹਨ। ਇਹ ਯਾਤਰਾ ਉਹ ਦਿੱਲੀ ਪਾਰਲੀਮੈਂਟ ਤੱਕ ਕੱਢਣਗੇ ਅਤੇ ਖੇਤੀ ਸੁਧਾਰ ਬਿੱਲ ਦਾ ਵਿਰੋਧ ਕਰਨਗੇ। ਬੈਂਸ ਨੇ ਇਸ ਦੌਰਾਨ ਹਰਸਿਮਰਤ ਬਾਦਲ ਦੇ ਅਸਤੀਫ਼ੇ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਰਿਆਂ ਦੀ ਅਗਵਾਈ ਕਰਨ ਅਤੇ ਕਿਸਾਨ ਜਥੇਬੰਦੀਆਂ ਸਾਰੀਆਂ ਸਿਆਸੀ ਪਾਰਟੀਆਂ ਇੱਕ ਬੈਨਰ ਹੇਠ ਇਕੱਠੇ ਹੋ ਕੇ ਦਿੱਲੀ ਵੱਲ ਕੂਚ ਕਰਨ।
ਉਨ੍ਹਾਂ ਕਿਹਾ ਵਿਧਾਨ ਸਭਾ 'ਚ ਖੇਤੀ ਬਿੱਲ ਦੇ ਵਿਰੋਧ 'ਚ ਮਤਾ ਪਾਸ ਕੀਤਾ ਗਿਆ ਸੀ। ਉਸ ਦਾ ਮੁੱਖ ਕਾਰਨ ਲੋਕ ਇਨਸਾਫ ਪਾਰਟੀ ਵੱਲੋਂ ਕੱਢੀ ਗਈ ਸਾਇਕਲ ਯਾਤਰਾ ਸੀ, ਜਿਸ ਕਾਰਨ ਲੋਕ ਇਸ ਤੋਂ ਜਾਗਰੂਕ ਹੋਏ। ਸਿਮਰਜੀਤ ਬੈਂਸ ਨੇ ਐਲਾਨ ਕੀਤਾ ਕਿ 23 ਸਤੰਬਰ ਨੂੰ ਦਿੱਲੀ ਪਾਰਲੀਮੈਂਟ ਹਾਊਸ ਵੱਲ ਮੋਟਰਸਾਈਕਲਾਂ 'ਤੇ ਕੂਚ ਕਰਨਗੇ ਅਤੇ ਖੇਤੀ ਸੁਧਾਰ ਬਿੱਲ ਦੇ ਵਿਰੁੱਧ ਧਰਨੇ ਪ੍ਰਦਰਸ਼ਨ ਕਰਨਗੇ।