ਲੁਧਿਆਣਾ:ਬੰਦੀ ਸਿੰਘ ਰਿਹਾਈ ਮੋਰਚਾ ਵੱਲੋਂ ਬੀਤੇ ਦਿਨੀਂ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਪੰਥ ਵੱਲੋਂ ਸਾਂਝੇ ਤੌਰ ਤੇ ਚੋਣ ਲੜਨ ਦੀ ਅਪੀਲ ਕੀਤੀ ਗਈ ਸੀ ਜਿਸਤੋਂ ਬਾਅਦ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਸੀ, ਪਰ ਹੁਣ ਅੱਜ ਅਕਾਲੀ ਦਲ ਦਾ ਵਫ਼ਦ ਕਮਲਦੀਪ ਕੌਰ ਨੂੰ ਮਿਲਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਲੁਧਿਆਣਾ ਪਹੁੰਚੇ ਇਸ ਦੌਰਾਨ ਕੋਰ ਕਮੇਟੀ ਦੇ ਮੈਂਬਰ ਸਿਕੰਦਰ ਸਿੰਘ ਮਲੂਕਾ ਵਿਰਸਾ ਸਿੰਘ ਵਲਟੋਹਾ ਸ਼ਰਨਜੀਤ ਸਿੰਘ ਢਿੱਲੋਂ ਦੇ ਨਾਲ ਹੋਰ ਵੀ ਲੀਡਰ ਮੌਜੂਦ ਰਹੇ ਜਿਨ੍ਹਾਂ ਨੇ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ਲੜਨ ਦੀ ਅਪੀਲ ਕੀਤੀ।
ਸਿਮਰਨਜੀਤ ਸਿੰਘ ਮਾਨ ਨੂੰ ਮਨਾਉਣ ਦੀ ਕਹੀ ਗੱਲ:ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਬੀਤੇ ਦਿਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਿਮਰਨਜੀਤ ਸਿੰਘ ਮਾਨ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਵੀ ਇਸ ਸੰਬੰਧੀ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ ਸਿਮਰਨਜੀਤ ਸਿੰਘ ਮਾਨ ਹੀ ਨਹੀਂ ਸਗੋਂ ਅਸੀਂ ਸਾਰੀਆਂ ਹੀ ਪਾਰਟੀਆਂ ਨੂੰ ਹੀ ਬੇਨਤੀ ਕਰਦੇ ਹਾਂ ਕਿ ਸਰਬਸੰਮਤੀ ਦੇ ਨਾਲ ਕਮਲਦੀਪ ਕੌਰ ਨੂੰ ਚੁਣ ਕੇ ਸੰਗਰੂਰ ਜ਼ਿਮਨੀ ਚੋਣ ਤੋਂ ਲੋਕ ਸਭਾ ਭੇਜਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਰੀ ਪਾਰਟੀਆਂ ਨੂੰ ਇਸ ਵਿਚ ਸਾਥ ਦੇਣਾ ਚਾਹੀਦਾ ਹੈ ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੱਡਾ ਹੈ।
ਇਹ ਵੀ ਪੜੋ:ਅੱਠਵੀਂ ਜਮਾਤ ਦੇ ਟੌਪਰ ਮਨਪ੍ਰੀਤ ਦੀ ਅਗਲੇਰੀ ਪੜ੍ਹਾਈ ਦਾ ਖਰਚਾ ਚੁੱਕੇਗੀ ਇਹ ਸੰਸਥਾ
ਕਮਲਦੀਪ ਕੌਰ ਦਾ ਜਵਾਬ:ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਮੁੜ ਤੋਂ ਹੀ ਜਵਾਬ ਦਿੱਤਾ ਹੈ ਕਿ ਉਹ ਰਾਜੋਆਣਾ ਦੇ ਨਾਲ ਜੇਲ੍ਹ ਚ ਮੁਲਾਕਾਤ ਕਰ ਕੇ ਇਸ ਤੇ ਆਖ਼ਰੀ ਫ਼ੈਸਲਾ ਲੈਣਗੇ ਹਾਲਾਂਕਿ ਬੀਤੇ ਦਿਨੀਂ ਉਨ੍ਹਾਂ ਨੇ ਖੁਦ ਹੀ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਸੀ ਕਿ ਉਹ ਜ਼ਿਮਨੀ ਚੋਣ ਲੜਨ ਚ ਸਮਰੱਥ ਨੇ ਕਿਉਂਕਿ ਬੰਦੀ ਸਿੰਘ ਪਰਿਵਾਰਾਂ ਦੇ ਪਰਿਵਾਰਾਂ ਤੋਂ ਉਹ ਸਬੰਧਤ ਹੈ ਇਸ ਕਰਕੇ ਉਨ੍ਹਾਂ ਵਿੱਚ ਇੰਨੀ ਸਮਰੱਥਾ ਨਹੀਂ ਕਿ ਉਹ ਚੋਣ ਲੜ ਸਕਣ ਉੱਥੇ ਹੀ ਅੱਜ ਅਕਾਲੀ ਦਲ ਦੇ ਲੀਡਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਰੂਰ ਇਸ ਬਾਰੇ ਹੁਣ ਰਾਜੋਆਣਾ ਨਾਲ ਜੇਲ੍ਹ ਚ ਮੁਲਾਕਾਤ ਕਰਨਗੇ ਅਤੇ ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲੈਣਗੇ
ਸਿੱਧੂ ਮੂਸੇ ਵਾਲੇ ਦੇ ਪਿਤਾ ਤੇ ਚੁੱਪੀ:ਉੱਧਰ ਦੂਜੇ ਪਾਸੇ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਸਰਬਸੰਮਤੀ ਨਾਲ ਚੁਣ ਕੇ ਲੋਕ ਸਭਾ ਭੇਜਣ ਦੇ ਚਰਚੇ ਵੀ ਚੱਲ ਰਹੇ ਨੇ ਕਈ ਬੁੱਧੀਜੀਵੀਆਂ ਅਤੇ ਆਗੂਆਂ ਨੇ ਇਹ ਗੱਲ ਵੀ ਸਾਰੀਆਂ ਪਾਰਟੀਆਂ ਦੇ ਅੱਗੇ ਰੱਖੀ ਹੈ, ਕਿਉਂਕਿ ਬੀਤੇ ਦਿਨੀਂ ਮੂਸੇਵਾਲੇ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਸੰਬੰਧੀ ਜਦੋਂ ਅਕਾਲੀ ਦਲ ਦੇ ਲੀਡਰਾਂ ਨੂੰ ਸਵਾਲ ਕੀਤਾ ਗਿਆ ਤਾਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕੋਈ ਅਜਿਹੀ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਇਸ ਮੁੱਦੇ ਤੇ ਹੀ ਗੱਲ ਕਰਨੀ ਹੈ ਅਤੇ ਇਹ ਮੁੱਦਾ ਵੀ ਬਹੁਤ ਵੱਡਾ ਹੈ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਵਿੱਚੋਂ ਹੀ ਕੋਈ ਉਮੀਦਵਾਰ ਹੋਣਾ ਚਾਹੀਦਾ ਹੈ।