ਲੁਧਿਆਣਾ:ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਜਗਦੀਸ਼ ਝੀਂਡਾ ਦੇ ਕੋਲ ਜਾਣ ਅਤੇ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਦੇ ਵਿਚ ਕੀਤੇ ਗਏ ਫੈਸਲੇ ਨੂੰ ਲੈ ਕੇ ਅੱਜ ਲੁਧਿਆਣਾ ਦੇ ਗੁਰਦੁਆਰਾ ਆਲਮਗੀਰ ਸਾਹਿਬ ਦੇ ਵਿੱਚ ਐਸ ਜੀ ਪੀ ਸੀ ਅਤੇ ਅਕਾਲੀ ਦਲ ਦੇ ਲੀਡਰਾਂ ਦੀ ਅਹਿਮ ਬੈਠਕ ਹੋਈ, ਜਿਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਸ ਬੈਠਕ ਦੇ ਵਿੱਚ ਹਿੱਸਾ ਲਿਆ ਗਿਆ। ਉੱਥੇ ਹੀ ਦੂਜੇ ਪਾਸੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ। ਇਸ ਦੌਰਾਨ ਬੈਠਕ ਦੇ ਵਿੱਚ ਮਤਾ ਪਾਸ ਕੀਤਾ ਗਿਆ ਹੈ। ਐਸਜੀਪੀਸੀ ਅਤੇ ਅਕਾਲੀ ਦਲ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਨਹੀਂ ਮਨੇਗੀ, ਅਤੇ ਇਸ ਦੇ ਖਿਲਾਫ਼ ਇੱਕ ਸੰਘਰਸ਼ ਨੂੰ ਸਾਂਝੇ ਤੌਰ 'ਤੇ ਸ਼ੁਰੂ ਕੀਤਾ ਜਾਵੇਗਾ।
ਅਕਾਲੀ ਦਲ ਦੇ ਆਗੂਆਂ ਨੇ ਕਿਹਾ, "ਉਹ ਨਹੀਂ ਮੰਨਣਗੇ ਸੁਪਰੀਮ ਕੋਰਟ ਦਾ ਫੈਸਲਾ"
ਅਕਾਲੀ ਦਲ ਨੇਤਾ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਤਿੰਨੇ ਪਾਰਟੀਆਂ ਵੱਲੋਂ ਇਹ ਸਾਂਝੇ ਤੌਰ 'ਤੇ ਸਾਜਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ਉਹ ਸੁਪਰੀਮ ਕੋਰਟ ਦੇ ਵਿਚ ਆਪਣਾ ਬਿਆਨ ਦਰਜ ਕਰਾਇਆ ਹੈ। ਉਹ ਸਿੱਖਾਂ ਦੀ ਪਿਠ ਤੇ ਸਭ ਤੋਂ ਵੱਡਾ ਛੁਰਾ (Supreme Court on HSGPC) ਖੋਪਿਆ ਗਿਆ ਹੈ।
ਅਕਾਲੀ ਦਲ ਦੇ ਆਗੂਆਂ ਨੇ ਕਿਹਾ, "ਉਹ ਨਹੀਂ ਮੰਨਣਗੇ ਸੁਪਰੀਮ ਕੋਰਟ ਦਾ ਫੈਸਲਾ"
ਇਸ ਦੌਰਾਨ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਸਰਬਸੰਮਤੀ ਦੇ ਨਾਲ ਇਸ ਫੈਸਲੇ ਨੂੰ ਨਾ ਮੰਨਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸਿਆਸਤ ਤੋਂ ਪ੍ਰੇਰਿਤ, ਓਥੇ ਹੀ ਜਗਦੀਸ਼ ਝੀਂਡਾ ਵੱਲੋਂ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਲਈ ਪੈਸੇ ਦੀ ਹੀ ਰਹੀ ਹੈ। ਇਹ ਸਭ ਬਹਾਨੇਬਾਜ਼ੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਇਹ ਸਾਰੀਆਂ ਸਾਜਿਸ਼ਾਂ ਰਚੀਆਂ ਗਈਆਂ ਹਨ। ਉਨ੍ਹਾਂ ਦਾਦੂਵਾਲ ਤੇ ਵਰ੍ਹਦਿਆਂ ਕਿਹਾ ਕਿ ਉਸ ਨੂੰ ਸ਼ਰਮ ਆਉਣੀ ਚਾਹੀਦੀ ਹੈ ਅਜਿਹਾ ਕਾਰਾ ਕਰਦੇ ਹੋਏ। ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਸ ਦਾ ਵਿਰੋਧ ਖੁਦ ਹਰਿਆਣਾ ਦੇ ਕਮੇਟੀ ਦੇ ਮੈਂਬਰਾਂ ਨੇ ਵੀ ਕੀਤਾ ਹੈ ਸੱਤ ਮੈਂਬਰ ਅੱਜ ਸਾਡੇ ਕੋਲ ਪਹੁੰਚੇ ਹਨ।
ਉਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਚੀਮਾ ਨੇ ਕਿਹਾ ਕਿ ਇਹ ਫੈਸਲੇ ਨੂੰ ਲੈ ਕੇ ਪੂਰੀ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨਾਂ ਸਿੱਧੇ ਤੌਰ 'ਤੇ ਕਿਹਾ ਕਿ ਇਹ ਫੈਸਲਾ ਦਾ ਭਾਵੇਂ ਸੁਪਰੀਮ ਕੋਰਟ ਦਾ ਹੈ, ਪਰ ਇਸ ਵਿੱਚ ਸੋਚ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਇਹ ਆਰਐਸਐਸ ਦੀ ਸੋਚ ਨੂੰ ਅੱਗੇ ਰੱਖਣ ਲਈ ਫੈਸਲਾ ਕੀਤਾ ਗਿਆ ਹੈ। ਅੱਗੇ ਵੀ ਇਸ ਸਬੰਧੀ ਫੈਸਲਾ ਕਰਕੇ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ. ਪਰ ਉਨ੍ਹਾਂ ਨੂੰ ਵੀ ਕਾਮਯਾਬ ਨਹੀਂ ਹੋਣ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:ਸੀਐਮ ਮਾਨ ਨੇ ਕੈਨੇਡਾ ਸੂਬੇ ਦੇ ਵਪਾਰ ਤੇ ਨਿਰਯਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ