ਪੰਜਾਬ

punjab

ETV Bharat / city

ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਅਕਾਲੀ ਦਲ ਨੇ ਨਗਰ ਨਿਗਮ ਦੇ ਬਾਹਰ ਦਿੱਤਾ ਧਰਨਾ

ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਨਾ ਮਿਲਣ ਦੀ ਸਮੱਸਿਆ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਚਾਰ ਨਗਰ ਨਿਗਮ ਜੋਨਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਦੇ ਵਰਕਰਾਂ ਵੱਲੋਂ ਗੰਦੇ ਪਾਣੀ ਦੀਆਂ ਬੋਤਲਾਂ ਲੈ ਕੇ ਨਗਰ ਨਿਗਮ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਅਤੇ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।

ਅਕਾਲੀ ਦਲ ਨੇ ਨਗਰ ਨਿਗਮ ਦੇ ਬਾਹਰ ਦਿੱਤਾ ਧਰਨਾ

By

Published : Jun 10, 2019, 3:06 PM IST

ਲੁਧਿਆਣਾ : ਸ਼ਹਿਰਵਾਸੀਆਂ ਨੂੰ ਪੀਣ ਲਈ ਸਾਫ ਪਾਣੀ ਨਾ ਮਿਲਣ ਦੀ ਸਮੱਸਿਆ ਨੂੰ ਲੈ ਕੇ ਅਕਾਲੀ ਦਲ ਦੇ ਵਰਕਰਾਂ ਵੱਲੋਂ ਸ਼ਹਿਰ ਦੇ ਨਗਰ ਨਿਗਮ ਜੋਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।

ਅਕਾਲੀ ਦਲ ਦੇ ਵਰਕਰਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਸ਼ਹਿਰ ਦੇ ਨਗਰ ਨਿਗਮ ਜ਼ੋਨ ਏ ਦੇ ਬਾਹਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਆਗੂਆਂ ਨੇ ਗੰਦੇ ਪਾਣੀ ਦੀ ਬੋਤਲਾਂ ਲੈ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹਏ ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਦੇ ਲੋਕਾਂ ਨੂੰ ਨਾਂ ਹੀ ਪੀਣ ਲਈ ਸਾਫ਼ ਪਾਣੀ ਮਿਲ ਰਿਹਾ ਹੈ ਅਤੇ ਨਾਂ ਹੀ ਢੰਗ ਨਾਲ ਬਿਜਲੀ ਦੀ ਸਪਲਾਈ ਹੋ ਰਹੀ ਹੈ।

ਅਕਾਲੀ ਦਲ ਨੇ ਨਗਰ ਨਿਗਮ ਦੇ ਬਾਹਰ ਦਿੱਤਾ ਧਰਨਾ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੱਤਾ ਵਿੱਚ ਆਉਂਣ ਤੋਂ ਲੋਕਾਂ ਦੀ ਮੁਢਲੀ ਜ਼ਰੂਰਤਾਂ ਨੂੰ ਪੂਰੇ ਕੀਤੇ ਜਾਣ ਦੇ ਵਾਅਦੇ ਕੀਤੇ ਸੀ ਪਰ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮੁਹਇਆ ਕਰਵਾਏ ਜਾਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਕਿਹਾ ਨਗਰ ਨਿਗਮ ਵਿਭਾਗ ਵੱਲੋਂ ਵੀ ਸ਼ਹਿਰਵਾਸੀਆਂ ਨੂੰ ਗੰਦੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਅਕਾਲੀ ਆਗੂਆਂ ਨੇ ਇਹ ਦੋਸ਼ ਲਗਾਇਆ ਹੈ ਕਿ ਲੁਧਿਆਣਾ ਨਗਰ ਨਿਗਮ ਦੇ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਿਆ ਹੈ ਅਤੇ ਨਗਰ ਨਿਗਮ ਦੇ ਵਿਕਾਸ ਕਾਰਜ ਵੀ ਠੱਪ ਪੈ ਗਏ ਹਨ। ਸੂਬਾ ਸਰਕਾਰ ਲੋਕਾਂ ਦੀ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਇਹ ਧਰਨੇ ਉਸ ਵੇਲੇ ਤੱਕ ਜਾਰੀ ਰਹਿਣਗੇ ਜਦ ਤੱਕ ਕਿ ਸ਼ਹਿਰਵਾਸੀਆਂ ਦੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਜਾਂਦਾ।

ABOUT THE AUTHOR

...view details