ਲੁਧਿਆਣਾ: ਲੁਧਿਆਣਾ ਦੇ ਪੱਖੋਵਾਲ ਰੋਡ ਨਜ਼ਦੀਕ ਅਚਾਨਕ ਸੜਕ ਧਸ ਗਈ, ਪਰ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ। ਬੇਸ਼ੱਕ ਇਸ ਸੜਕ ਤੋਂ ਭਾਰੀ ਟਰੈਫਿਕ ਲੰਘਦੀ ਹੈ ਪਰ ਲੰਘਣ ਵਾਲੇ ਰਾਹਗੀਰ ਲੋਕਾਂ ਨੂੰ ਬਚਕੇ ਲੰਘਣ ਦਾ ਸੰਦੇਸ਼ ਦੇ ਰਹੇ ਹਨ। ਲੋਕਾਂ ਨੇ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਇਸ ਦਾ ਜਲਦੀ ਹੱਲ ਕੀਤਾ ਜਾਵੇ। ਭਾਵੇਂ ਕੌਂਸਲਰ ਦਾ ਵਾਰਡ ਨਹੀਂ ਸੀ ਪਰ ਉਸ ਨੇ ਕਾਰਪੋਰੇਸ਼ਨ ਨੂੰ ਜਲਦ ਤੋਂ ਜਲਦ ਇਸਦਾ ਹੱਲ ਕਰਨ ਲਈ ਕਿਹਾ।
ਲੁਧਿਆਣਾ ਪੱਖੋਵਾਲ ਰੋਡ 'ਤੇ ਅਚਾਨਕ ਪਿਆ 18 ਫੁੱਟ ਡੂੰਘਾ ਪਾੜ ਲੁਧਿਆਣਾ ਨਗਰ ਨਿਗਮ ਵੱਲੋਂ ਪ੍ਰਸ਼ਾਸਨ ਬਰਸਾਤੀ ਪਾਣੀ ਦੇ ਹੱਲ ਨੂੰ ਲੈ ਕੇ ਭਾਵੇਂ ਵੱਡੇ ਦਾਅਵੇ ਕੀਤੇ ਜਾ ਰਹੇ ਹਨ । ਪਰ ਜਗ੍ਹਾ ਜਗ੍ਹਾ ਖੜਾ ਮੀਂਹ ਦਾ ਪਾਣੀ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਿਹਾ ਹੈ। ਇੰਨਾ ਹੀ ਨਹੀਂ ਮੀਂਹ ਦਾ ਪਾਣੀ ਖੜ੍ਹਾ ਹੋਣ ਕਾਰਨ ਸੜਕਾਂ ਵੀ ਧਸ ਰਹੀਆਂ ਹਨ।
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅਚਾਨਕ ਸੜਕ ਧਸ ਗਈ। ਜੋ ਕਿ ਲਗਭਗ 15 -18 ਫੁੱਟ ਡੂੰਘੀ ਹੈ ਉਨ੍ਹਾਂ ਨੇ ਕਿਹਾ ਕਿ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਸ ਦਾ ਹੱਲ ਕੀਤਾ ਜਾਵੇ ਕਿਉਂਕਿ ਸੜਕ ਵਿਚ ਵੱਡਾ ਪਾੜ ਪਿਆ ਹੋਇਆ ਹੈ। ਇੱਥੇ ਹੀ ਕੌਂਸਲਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਿਗਮ ਨੂੰ ਇਸ ਦਾ ਹੱਲ ਕਰਨ ਲਈ ਕਿਹਾ ਗਿਆ ਹੈ। ਉਹਨਾਂ ਨੇ ਕਿਹਾ ਕਿ ਉਨ੍ਹਾਂ ਦਾ ਵਾਰਡ ਨਹੀਂ ਹੈ ਪਰ ਉਹਨਾਂ ਦੀ ਜਾਣਕਾਰੀ ਵਿੱਚ ਮਾਮਲਾ ਆਇਆ ਤਾਂ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹੱਲ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ:-ਸਿਹਤ ਮੰਤਰੀ ਦੇ ਮਾੜੇ ਵਤੀਰੇ ਤੋਂ ਖਫ਼ਾ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਅਸਤੀਫ਼ਾ