ਲੁਧਿਆਣਾ:ਇੱਕ ਪਾਸੇ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ (international women's day celebration) ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਲੁਧਿਆਣਾ ਵਿਚ ਆਂਗਣਵਾੜੀ ਵਰਕਰਾਂ ਨੇ ਆਪਣੇ ਹੱਕਾਂ ਲਈ ਕੀਤਾ ਰੋਸ ਪ੍ਰਦਰਸ਼ਨ, ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਆਂਗਣਵਾੜੀ ਮਹਿਲਾ ਵਰਕਰਾਂ ਪਹੁੰਚੀਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਜਿੱਥੇ ਉਨ੍ਹਾਂ ਨੇ ਹਰਿਆਣਾ ਦੀ ਖੱਟੜ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ (anganwari workers raised slogans against khattar govt.)।
ਇਸ ਮੌਕੇ ’ਤੇ ਬੋਲਦੇ ਹੋਏ ਆਂਗਨਵਾੜੀ ਵਰਕਰਾਂ ਨੇ ਪ੍ਰਧਾਨ ਸੁਭਾਸ਼ ਰਾਣੀ ਨੇ ਜਿੱਥੇ ਦੇਸ਼ ਭਰ ਦੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਵਧਾਈ ਦਿੱਤੀ ਉੱਥੇ ਕੀ ਮਹਿਲਾਵਾਂ ਉਤੇ ਹੋ ਰਹੇ ਅਤਿਆਚਾਰ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ ਉਨ੍ਹਾਂ ਕਿਹਾ ਕਿ ਅੱਜ ਵੀ ਸਾਡੇ ਦੇਸ਼ ਚ ਮਹਿਲਾਵਾਂ ਸੁਰੱਖਿਅਤ ਨਹੀਂ (women are not safe) ਨੇ ਉਨ੍ਹਾਂ ਕਿਹਾ ਅਖਬਾਰਾਂ ਵਿੱਚ ਵੀ ਨਿੱਤ ਅਜਿਹੀ ਹੀ ਖਬਰਾਂ ਵੇਖਣ ਨੂੰ ਮਿਲਦੀਆਂ ਹਨ।