ਲੁਧਿਆਣਾ: ਸਰਕਾਰ ਤੇ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਹੈਲਪਰ ਦੇ ਸੱਦੇ 'ਤੇ ਬੁੱਧਵਾਰ ਨੂੰ ਪੰਜਾਬ ਭਰ 'ਚ ਆਂਗਣਵਾੜੀ ਵਰਕਰਾਂ ਵੱਲੋਂ ਮੁਜ਼ਾਹਰੇ ਕੀਤੇ ਗਏ। ਆਂਗਣਵਾੜੀ ਵਰਕਰਾਂ ਨੇ ਜ਼ਿਲ੍ਹਾ ਡੀਸੀ ਦਫ਼ਤਰਾਂ ਦੇ ਬਾਹਰ ਪੰਜਾਬ ਸਰਕਾਰ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਆਂਗਣਵਾੜੀ ਵਰਕਰਾਂ ਦਾ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ - ਆਂਗਨਵਾੜੀ
ਲੁਧਿਆਣਾ 'ਚ ਵੀ ਜ਼ਿਲ੍ਹਾ ਆਂਗਨਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਦੀ ਪ੍ਰਧਾਨ ਸੁਭਾਸ਼ ਰਾਣੀ ਦੇ ਸੱਦੇ 'ਤੇ ਵੱਡੀ ਤਦਾਦ 'ਚ ਆਂਗਨਵਾੜੀ ਵਰਕਰਾਂ ਨੇ ਇਕੱਠੇ ਹੋ ਕੇ ਡੀਸੀ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ।
ਫ਼ੋਟੋ
ਇਸ ਮੌਕੇ ਆਂਗਨਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਦੀ ਪ੍ਰਧਾਨ ਸੁਭਾਸ਼ ਰਾਣੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀਆਂ ਮੁੱਖ ਮੰਗਾਂ ਨੇ ਕੇ ਉਨ੍ਹਾਂ ਦੀ ਤਨਖ਼ਾਹ 18 ਹਜ਼ਾਰ ਅਤੇ ਵਰਕਰਾਂ ਦੀ ਤਨਖ਼ਾਹ 15 ਹਜ਼ਾਰ ਕੀਤੀ ਜਾਵੇ ਇੰਨਾ ਹੀ ਨਹੀਂ ਉਨ੍ਹਾਂ ਨੂੰ ਸੇਵਾ ਮੁਕਤੀ ਤੋਂ ਬਾਅਦ 6 ਹਜ਼ਾਰ ਰੁਪਏ ਪ੍ਰਤੀ ਮਹੀਨਾਂ ਪੈਨਸ਼ਨ ਲਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸਤੰਬਰ ਦੇ ਵਿੱਚ ਉਹ ਵੱਡਾ ਸੰਘਰਸ਼ ਵਿੱਢਣਗੇ।