ਲੁਧਿਆਣਾ: ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਮਾਮਲੇ ‘ਚ ਨਿਤ ਨਵੇਂ ਖੁਲਾਸੇ ਹੋ ਰਹੇ ਹਨ। ਇਸੇ ਮਾਮਲੇ ‘ਚ ਪੁਲਿਸ ਨੇ ਸਤਬੀਰ ਸਿੰਘ ਨਾਂ ਦੇ ਇੱਕ ਸਖ਼ਸ਼ ਨੂੰ ਗ੍ਰਿਫਤਾਰ ਕੀਤਾ ਸੀ, ਜੋ ਕੇ ਅਜਨਾਲਾ ਦੇ ਤਲਵੰਡੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਬੀਤੇ ਦਿਨੀਂ ਲੁਧਿਆਣਾ ਪੁਲਿਸ ਵਲੋਂ ਬਲਦੇਵ ਚੌਧਰੀ ਤੋਂ ਹੋਈ ਪੁੱਛਗਿੱਛ ਦੌਰਾਨ ਮੁਲਜ਼ਮ ਬਾਰੇ ਪਤਾ ਲੱਗਾ, ਜਿਸ ਦਿਨ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਨਾ ਸੀ ਉਸ ਦਿਨ ਇਹ ਖਬਰ ਲੀਕ ਹੋ ਗਈ ਤੇ ਮੁਲਜ਼ਮ ਆਪਣੀ ਰਿਹਾਇਸ਼ ਤੋਂ ਫਰਾਰ ਹੋ ਗਿਆ, ਪਰ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਵਲੋਂ ਵਰਤੀ ਗੱਡੀ ਦੀ ਤਫਤੀਸ਼ ਤੋਂ ਬਾਅਦ ਇਹ ਮੁਲਜ਼ਮ ਪੁਲਿਸ ਦੀ ਗ੍ਰਿਫਤ ਚ ਬੀਤੇ ਦਿਨ ਆ ਗਿਆ, ਜਿਸ ਨੂੰ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਫੜਿਆ ਗਿਆ ਹੈ।
ਇਹ ਵੀ ਪੜੋ:ਐਕਸ਼ਨ ’ਚ AGTF: 11 ਗੈਂਗਸਟਰ ਕੀਤੇ ਗ੍ਰਿਫਤਾਰ, ਕੀਤੇ ਵੱਡੇ ਖੁਲਾਸੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾਕਟਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਸਿੱਧੂ ਮੁਸੇਵਾਲਾ ਕਤਲ ਮਾਮਲੇ ਚ ਉਨ੍ਹਾਂ ਨੂੰ ਹਥਿਆਰਾਂ ਦੀ ਸਪਲਾਈ ਨੂੰ ਲੈਕੇ ਇਕ ਲਿੰਕ ਮਿਲਿਆ ਸੀ, ਜਿਸ ਵਿੱਚ ਉਨ੍ਹਾਂ ਨੇ ਬੀਤੇ ਦਿਨੀਂ ਬਲਦੇਵ ਚੌਧਰੀ ਨਾਮ ਦੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਸੀ।