ਲੁਧਿਆਣਾ: ਟਰਾਂਸਪੋਰਟ ਘੁਟਾਲੇ ਮਾਮਲੇ ਵਿੱਚ ਘਿਰੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕੌਂਸਲਰ ਸੰਨੀ ਭੱਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਸੰਨੀ ਭੱਲਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ। ਮਾਮਲੇ ਵਿੱਚ ਹੁਣ ਤੱਕ 17 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਵਿਜੀਲੈਂਸ ਦੇ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇਸ ਮਾਮਲੇ ਦੇ ਵਿਚ ਹੁਣ ਤੱਕ 17 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ ਅਤੇ ਤਿੰਨ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਿਆ ਹੈ ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸ਼ਾਮਿਲ ਹੈ।