ਲੁਧਿਆਣਾ: ਢੋਆ ਢੁਆਈ ਟੈਂਡਰ ਘੁਟਾਲੇ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਭ ਤੋਂ ਨਜ਼ਦੀਕ ਮੈਂਬਰ ਕਾਂਗਰਸੀ ਕੌਂਸਲਰ ਸੰਨੀ ਭੱਲਾ ਨੂੰ ਵਿਜੀਲੈਂਸ ਵਿਭਾਗ ਨੇ ਅਦਾਲਤ ਚ ਪੇਸ਼ ਕੀਤਾ। ਇਸ ਦੌਰਾਨ ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਸੰਨੀ ਭੱਲਾ ਨੂੰ ਦੋ ਦਿਨ ਦੇ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਵਿਭਾਗ ਨੇ ਸ਼ੁਰੁਆਤੀ ਬਹਿਸ ਦੇ ਦੌਰਾਨ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ, ਇਸ ਮਾਮਲੇ ਚ ਹੁਣ ਤੱਕ 17 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਸਾਬਕਾ ਮੰਤਰੀ ਸਣੇ 3 ਨੁੰ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ ਹੁਣ ਸੰਨੀ ਭਲਾ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।