ਖੰਨਾ: ਪੰਜਾਬ ਸਰਕਾਰ ਨੇ ਭਾਵੇਂ 15 ਅਪ੍ਰੈਲ ਤੋਂ ਕੁਝ ਨਿਯਮਾਂ ਦੇ ਨਾਲ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ ਪਰ ਫੇਰ ਵੀ ਪਿਛਲੇ ਸਾਲਾਂ ਦੇ ਮੁਕਾਬਲੇ ਮੰਡੀਆਂ 'ਚ ਫਸਲ ਦੀ ਆਮਦ ਬੇਹਦ ਘੱਟੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਅਪ੍ਰੈਲ ਮਹੀਨੇ ਪੈਰ ਰੱਖਣ ਦੀ ਥਾਂ ਨਹੀਂ ਹੁੰਦੀ ਸੀ, ਪਰ ਇਸ ਸਾਲ ਦੇਰ ਨਾਲ ਹੀ ਸਹੀ ਥੋੜੀ ਜਿਹੀ ਰੌਣਕ ਪਰਤੀ ਹੈ।
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਕਿਸਾਨ ਕਰ ਰਹੇ ਪਰੇਸ਼ਾਨੀ ਦਾ ਸਾਹਮਣਾ ਹਰ ਸਾਲ ਨਾਲੋਂ 15 ਦਿਨ ਲੇਟ ਸ਼ੁਰੂ ਹੋਈ ਕਣਕ ਦੀ ਖਰੀਦ ਪ੍ਰਬੰਧਾਂ ਸਬੰਧੀ ਜਾਇਜ਼ਾ ਲੈਣ ਲਈ ਈਟੀਵੀ ਭਾਰਤ ਦੀ ਟੀਮ ਨੇ ਖੰਨਾ ਮੰਡੀ ਦਾ ਦੌਰਾ ਕੀਤਾ ਤਾਂ ਆਪਣੀ ਫਸਲ ਲੈ ਕੇ ਪੰਹੁਚੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਦਰਪੇਸ਼ ਮੁਸ਼ਕਿਲਾਂ ਬਾਰੇ ਦੱਸਿਆ।
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਕਿਸਾਨ ਕਰ ਰਹੇ ਪਰੇਸ਼ਾਨੀ ਦਾ ਸਾਹਮਣਾ ਇਸ ਦੌਰਾਨ ਕੁਝ ਲੋਕੀ ਮੀਡੀਆ ਨੂੰ ਦੇਖ ਕੇ ਮੂੰਹ ਉੱਪਰ ਕੱਪੜਾ ਬੰਨ੍ਹਦੇ ਨਜ਼ਰ ਆ ਰਹੇ ਸਨ। ਸੋਸ਼ਲ ਡਿਸਟੈਂਸ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਕੁਝ ਹੋਰ ਹੀ ਦਰਸਾ ਰਹੀਆਂ ਸਨ। ਦੂਜੇ ਪਾਸੇ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪਹਿਲਾ ਹੀ ਮੌਸਮ ਵੇਖ ਕੇ ਕਿਸਾਨਾਂ ਨੂੰ ਪਾਸ ਜਾਰੀ ਕਰਨ ਤਾਂ ਜੋ ਉਨ੍ਹਾਂ ਨੂੰ ਕੋਈ ਵੱਡਾ ਨੁਕਸਾਨ ਨਾ ਹੋਵੇ।
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਕਿਸਾਨ ਕਰ ਰਹੇ ਪਰੇਸ਼ਾਨੀ ਦਾ ਸਾਹਮਣਾ ਆੜ੍ਹਤੀਆਂ ਨੇ ਈਟੀਵੀ ਭਾਰਤ 'ਚ ਗੱਲ ਕਰਦਿਆਂ ਕਿਹਾ ਪਾਸ ਨਾ ਹੋਣ ਕਾਰਨ ਕਿਸਾਨਾਂ ਨੂੰ ਕਾਫ਼ੀ ਸਮੱਸਿਆਵਾਂ ਆ ਰਹੀਆਂ ਸਨ। ਕੁਝ ਦਿਨ ਪਹਿਲਾਂ ਪਈ ਬਾਰਿਸ਼ ਅਤੇ ਖੜੀ ਫਸਲ 'ਤੇ ਹੋਈ ਗੜਿਆਂ ਦੀ ਮਾਰ ਨੇ ਉਨ੍ਹਾਂ ਦੀ ਫਸਲ ਖ਼ਰਾਬ ਕਰ ਦਿੱਤੀ ਹੈ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਵੀ ਮੰਗ ਕੀਤੀ। ਮਾਰਕੀਟ ਕਮੇਟੀ ਦੇ ਸਕੱਤਰ ਨੇ ਦੱਸਿਆ ਕਿ ਸਰਕਾਰ ਵੱਲੋਂ ਸਾਰੀਆਂ ਹਿਦਾਇਤਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਰਿਹਾ ਹੈ।