ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਬਾਘਾ ਪੁਰਾਣਾ (Bagha purana Assembly Constituency) ਸੀਟ ਤੋਂ ਕਾਂਗਰਸ ਦੇ ਦਰਸ਼ਨ ਸਿੰਘ ਬਰਾੜ (Darshan singh brar) ਨੇ ਜਿੱਤ ਦਰਜ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਬਾਘਾ ਪੁਰਾਣਾ (Bagha purana Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਬਾਘਾ ਪੁਰਾਣਾ (Bagha purana Assembly Constituency)
ਜੇਕਰ ਬਾਘਾ ਪੁਰਾਣਾ (Bagha purana Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਥੋਂ ਕਾਂਗਰਸ ਦੇ ਦਰਸ਼ਨ ਸਿੰਘ ਬਰਾੜ ਵਿਧਾਇਕ ਹਨ। ਦਰਸ਼ਨ ਸਿੰਘ ਬਰਾੜ 2017 ਵਿੱਚ ਇਥੋਂ ਦੂਜੀਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਬਾਘਾ ਪੁਰਾਣਾ ਤੋਂ ਤੀਜੀ ਵਾਰ ਚੋਣ ਲੜੀ ਸੀ ਤੇ ਆਪ (AAP) ਦੇ ਗੁਰਬਿੰਦਰ ਸਿੰਘ ਕੰਗ ਨੂੰ ਮਾਤ ਦਿੱਤੀ ਸੀ।
ਇਸ ਵਾਰ ਦਰਸ਼ਨ ਸਿੰਘ ਬਰਾੜ ਚੌਥੀ ਵਾਰ ਇਸ ਸੀਟ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਹਨ ਤੇ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਬਦਲ ਕੇ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਨੂੰ ਟਿਕਟ ਦਿੱਤੀ ਹੈ, ਜਦੋਂਕਿ ਅਕਾਲੀ ਦਲ ਨੇ ਵੀ ਆਪਣੇ ਪੁਰਾਣੇ ਉਮੀਦਵਾਰ ਤੀਰਥ ਸਿੰਘ ਮਾਹਲਾ ਨੂੰ ਟਿਕਟ ਦਿੱਤੀ ਹੈ ਜਦੋਂਕਿ ਅਕਾਲੀ ਦਲ ਸੰਯੁਕਤ ਨੇ ਜਗਤਾਰ ਸਿੰਘ ਰਾਜੇਆਣਾ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਮੁਕਾਬਲਾ ਦਿਲਚਸਪ ਬਣਾ ਦਿੱਤਾ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਬਾਘਾ ਪੁਰਾਣਾ (Bagha purana Constituency) ’ਤੇ 81.45ਫੀਸਦ ਵੋਟਿੰਗ ਹੋਈ ਸੀ ਤੇ ਇਸ ਦੌਰਾਨ ਕਾਂਗਰਸ ਦੇ ਦਰਸ਼ਨ ਸਿੰਘ ਬਰਾੜ ਵਿਧਾਇਕ ਬਣੇ ਸੀ ਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਗੁਰਬਿੰਦਰ ਸਿੰਘ ਕੰਗ ਨੂੰ ਹਰਾਇਆ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਤੀਰਥ ਸਿੰਘ ਮਾਹਲਾ ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ 2017 ਦੀ ਚੋਣ ਵੇਲੇ ਕਾਂਗਰਸ ਦੇ ਦਰਸ਼ਨ ਸਿੰਘ ਬਰਾੜ ਨੂੰ 48668 ਵੋਟਾਂ ਪਈਆਂ ਸੀ ਜਦੋਂਕਿ ਆਮ ਆਦਮੀ ਪਾਰਟੀ ਦੇ ਗੁਰਬਿੰਦਰ ਸਿੰਘ ਕੰਗ ਨੂੰ 41418 ਵੋਟਾਂ ਪਈਆਂ ਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਤੀਰਥ ਸਿੰਘ ਮਾਹਲਾ ਨੇ 41283 ਵੋਟਾਂ ਹਾਸਲ ਕੀਤੀਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ