ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲੀ ਸੀ, ਜਿਸ ਤੋਂ ਬਾਅਦ ਰਾਜੋਆਣਾ ਜੇਲ੍ਹ ਚੋਂ ਪੈਰੋਲ ਤੋਂ ਬਾਹਰ ਆ ਕੇ ਆਪਣੇ ਪਿਤਾ ਦੇ ਭੋਗ ਚ ਸ਼ਾਮਲ ਹੋਇਆ (rajoana on parole attended his father orgasm)।
ਇਸ ਦੌਰਾਨ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਵੀ ਅਕਾਲੀ ਹੈ ਅਤੇ ਉਨ੍ਹਾਂ ਦੀ ਰੂਹ ਵੀ ਅਕਾਲੀ ਹੈ। ਸਿੱਖਾਂ ਲਈ ਸਭ ਤੋਂ ਜ਼ਰੂਰੀ ਅਕਾਲੀ ਹੈ। ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਕਾਂਗਰਸ ਨੇ ਸਿੱਖ ਕੌਮ ਦਾ ਹਮੇਸ਼ਾ ਨੁਕਸਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਘੇਰਦੇ ਹੋਏ ਕਿਹਾ ਕਿ ਉਹ ਪੰਜਾਬ ਨੂੰ ਕਿਵੇਂ ਸਾਂਭ ਸਕਦੇ ਹਨ।
ਪਿਤਾ ਦੇ ਭੋਗ ’ਚ ਸ਼ਾਮਿਲ ਹੋਇਆ ਬਲਵੰਤ ਸਿੰਘ ਰਾਜੋਆਣਾ ਪੰਜਾਬ ਚ ਬਣੇ ਅਕਾਲੀ ਦਲ ਦੀ ਸਰਕਾਰ- ਰਾਜੋਆਣਾ
ਬਲਵੰਤ ਸਿੰਘ ਰਾਜੋਆਣਾ ਨੇ ਖੁੱਲ੍ਹ ਕੇ ਪੰਜਾਬ ਦੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਮੰਗ ਕੀਤੀ ਅਤੇ ਸਿੱਖ ਕੌਮ ਨੂੰ ਅਕਾਲੀ ਦਲ ਨੂੰ ਆਪਣਾ ਸਮਰਥਨ ਮਿਲਣ ਦੀ ਵੀ ਗੱਲ ਕਹੀ ਹੈ। ਇਸ ਦੌਰਾਨ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਵੀ ਕਿਹਾ ਕਿ ਉਨ੍ਹਾਂ ਦੇ ਭਰਾ ਅੱਜ 26 ਸਾਲ ਬਾਅਦ ਆਏ ਹਨ ਉਨ੍ਹਾਂ ਲਈ ਇਹ ਬਹੁਤ ਵੱਡੀ ਗੱਲ ਹੈ।
ਕਾਬਿਲੇਗੌਰ ਹੈ ਕਿ ਰਾਜੋਆਣਾ ਨੂੰ ਸਖ਼ਤ ਸੁਰੱਖਿਆ ਹੇਠ ਦੁੱਗਰੀ ਦੇ ਗੁਰਦੁਆਰਾ ਸਾਹਿਬ ਵਿਖੇ ਦਿੱਲੀ ਲਿਆਂਦਾ ਗਿਆ ਸੀ। ਇਸ ਦੌਰਾਨ ਰਾਜੋਆਣਾ ਆਪਣੀ ਭੈਣ ਨੂੰ ਮਿਲੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਦੇ ਆਗੂ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਸੀ।
ਇਹ ਵੀ ਪੜੋ:ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ, ਚੋਣਾਂ ਤੱਕ ਗ੍ਰਿਫ਼ਤਾਰੀ 'ਤੇ ਰੋਕ
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕੇਸ ਵਿੱਚ ਸੀ.ਬੀ.ਆਈ ਅਦਾਲਤ ਨੇ 27 ਜੁਲਾਈ 2007 ਨੂੰ ਰਾਜੋਆਣਾ ਨੂੰ ਦੋਸ਼ੀ ਕਰਾਰ ਦੇ ਕੇ ਫਾਂਸੀ ਦੀ ਸਜ਼ਾ ਸੁਣਾਈ ਸੀ। ਜਿਸ ਨੂੰ ਕਿ ਬਾਅਦ 'ਚ ਫਾਂਸੀ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਗਈ ਸੀ।