ਲੁਧਿਆਣਾ:ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਵਿਜੀਲੈਂਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਮਾਨਯੋਗ ਅਦਾਲਤ ਵੱਲੋਂ 2 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਵਿਜੀਲੈਂਸ ਵਿਭਾਗ ਦੇ ਸਾਹਮਣੇ ਆਏ ਕਾਂਗਰਸੀਆਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਟੈਂਟ ਲਗਾ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਈ ਸ਼ਕਾਇਤਾਂ ਪੁਲਿਸ ਕੋਲ ਪਹੁੰਚੀਆਂ ਹਨ। ਜਿਸ ਤੋਂ ਬਾਅਦ ਸੀਨੀਅਰ ਪੁਲੀਸ ਅਧਿਕਾਰੀ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਜੋ ਕਿ ਵਿਜੀਲੈਂਸ ਵਿਭਾਗ ਦੇ ਸਾਹਮਣੇ ਲੱਗੇ ਟੈਂਟ ਦੇ ਨਰੀਖਣ ਦੇ ਲਈ ਪਹੁੰਚੇ।
ਇਸ ਦੌਰਾਨ ਲੁਧਿਆਣਾ ਏਡੀਸੀਪੀ ਸ਼ਸ਼ਾਂਕ ਅਗਰਵਾਲ ਨੇ ਕਿਹਾ ਕਿ ਇਕੱਠ ਨੂੰ ਲੈ ਕੇ ਕੁਝ ਕਾਂਗਰਸੀ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਜੇਕਰ ਨਾ ਮੰਨੇ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨੂੰ ਵੀ ਸ਼ਿਕਾਇਤ ਦੇਣ ਲਈ ਕਿਹਾ ਗਿਆ ਹੈ ਅਤੇ ਉਹਨਾਂ ਕੋਲੋਂ ਵਾਧੂ ਫੋਰਸ ਵੀ ਮੰਗਵਾਈ ਜਾ ਰਹੀ ਹੈ ਜੇਕਰ ਕਾਂਗਰਸੀ ਵਰਕਰ ਨਾ ਮੰਨੇ ਤਾਂ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।