ਪੰਜਾਬ

punjab

ETV Bharat / city

ਨਨਕਾਣਾ ਸਾਹਿਬ ਦੇ ਮੁੱਦੇ 'ਤੇ ਭਾਜਪਾ ਕਰ ਰਹੀ ਸਿਆਸਤ: ਸਿਮਰਜੀਤ ਬੈਂਸ - ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਬੈਂਸ

ਸਿਮਰਜੀਤ ਬੈਂਸ ਨੇ ਨਨਕਾਣਾ ਸਾਹਿਬ ਦੇ ਮੁੱਦੇ 'ਤੇ ਭਾਜਪਾ ਤੇ ਬਾਦਲ ਸਰਕਾਰ 'ਤੇ ਜਮ ਕੇ ਨਿਸ਼ਾਨੇ ਵਿਨ੍ਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਇਸ 'ਤੇ ਸਿਆਸਤ ਕਰ ਰਹੀਆਂ ਹਨ।

ਸਿਮਰਜੀਤ ਬੈਂਸ
ਸਿਮਰਜੀਤ ਬੈਂਸ

By

Published : Jan 6, 2020, 11:36 PM IST

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਬੈਂਸ ਨੇ ਸੋਮਵਾਰ ਨੂੰ ਪੰਜਾਬ ਦੇ ਮੌਜੂਦਾ ਮੁੱਦਿਆਂ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਪਾਕਿਸਤਾਨ ਸੱਥਿਤ ਨਨਕਾਣਾ ਸਾਹਿਬ ਵਿਖੇ ਹੋਈ ਪੱਥਰਬਾਜੀ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ ਹੈ।

ਸਿਮਰਜੀਤ ਬੈਂਸ

ਸਿਮਰਜੀਤ ਬੈਂਸ ਨੇ ਕਿਹਾ ਕਿ ਨਨਕਾਣਾ ਸਾਹਿਬ 'ਤੇ ਹੋਇਆ ਪਥਰਾਅ ਬੇਹੱਦ ਦੁਖਦ ਘਟਨਾ ਹੈ ਪਰ ਅਕਾਲੀ ਦਲ ਅਤੇ ਭਾਜਪਾ ਇਸ 'ਤੇ ਸਿਆਸਤ ਕਰ ਰਹੀਆਂ ਹਨ। ਬੈਂਸ ਨੇ ਕਿਹਾ ਕਿ ਮੰਗੂ ਮੱਠ ਦੇ ਵਿੱਚ ਗੁਰਦੁਆਰਾ ਢਾਇਆ ਗਿਆ ਤਾਂ ਉਦੋਂ ਸਰਕਾਰ ਕਿੱਥੇ ਸੀ।

ਸਿਮਰਜੀਤ ਬੈਂਸ

ਉਧਰ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ 'ਤੇ ਵੀ ਉਨ੍ਹਾਂ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹਰਸਿਮਰਤ ਕੌਰ ਜਾਣਬੁੱਝ ਕੇ ਨਵਜੋਤ ਸਿੰਘ ਸਿੱਧੂ 'ਤੇ ਠੀਕਰਾ ਭੰਨ ਰਹੀ ਹੈ ਸਗੋਂ ਉਸ ਨੂੰ ਚਾਹੀਦਾ ਹੈ ਕਿ ਉਹ ਹੁਣ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦੇਵੇ।

ABOUT THE AUTHOR

...view details