ਲੁਧਿਆਣਾ: ਲੁਧਿਆਣਾ ਦੇ ਗਿੱਲ ਪਿੰਡ ਨਜ਼ਦੀਕ ਸਿੱਧਵਾਂ ਨਹਿਰ 'ਚ ਤੈਰਦੀ ਲਾਸ਼ ਮਿਲਣ ਦੇ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਰਾਹਗੀਰਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਗੋਤਾਖੋਰਾਂ ਦੀ ਮੱਦਦ ਨਾਲ ਲਾਸ਼ ਨੂੰ ਬਾਹਰ ਕਢਵਾ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਗੁਰਬਚਨ ਸਿੰਗ ਵਜੋਂ ਹੋਈ।
ਇਸ ਸਬੰਧੀ ਗੱਲਬਾਤ ਕਰਦਿਆਂ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਹਿਰ 'ਚ ਲਾਸ਼ ਤੈਰ ਰਹੀ ਹੈ। ਜਿਸ ਸਬੰਧੀ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਕਢਵਾਇਆ। ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ।