ਲੁਧਿਆਣਾ:ਜ਼ਿਲ੍ਹੇ ਦੇ ਵਿਚ ਨਗਰ ਨਿਗਮ ਦੇ ਡੀ ਦੋ ਜ਼ੋਨ ਨੇਡ਼ੇ ਇੱਕ ਬੰਬਨੁਮਾ ਵਸਤੂ ਮਿਲਣ ਦੇ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਦੇਰ ਸ਼ਾਮ ਇਸ ਬਾਰੇ ਲੁਧਿਆਣਾ ਪੁਲਿਸ ਨੂੰ ਜਾਣਕਾਰੀ ਮਿਲੀ ਜਿਸ ਤੋਂ ਬਾਅਦ ਸੀਨੀਅਰ ਅਫਸਰਾਂ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਇਸ ਵਸਤੂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਬੰਬ ਵਿਰੋਧੀ ਦਸਤੇ ਨੂੰ ਵੀ ਸੱਦਿਆ ਗਿਆ ਹੈ ਅਤੇ ਜੇਕਰ ਇਹ ਕੋਈ ਬੰਬ ਜਾਂ ਬੰਬ ਦਾ ਕੋਈ ਪਾਰਟ ਹੈ ਤਾਂ ਉਸ ਮੁਤਾਬਕ ਹੀ ਅਗਲਾ ਐਕਸ਼ਨ ਲਿਆ ਜਾਵੇਗਾ।
ਇਹ ਵੀ ਪੜੋ:ਅਕਾਲੀ ਦਲ ਦਾ ਪੱਲ੍ਹਾ ਫੜੇਗੀ ਅਦਾਕਾਰ ਸੋਨੀਆ ਮਾਨ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ (Joint Commissioner) ਜੇ ਐਲਨਚੇਜ਼ੀਅਨ ਉਨ੍ਹਾਂ ਨੇ ਕਿਹਾ ਕਿ ਸ਼ਾਮ ਨੂੰ ਹੀ ਸਾਨੂੰ ਸਰਾਭਾ ਨਗਰ ਡੀ ਜ਼ੋਨ ਨੇਡ਼ੇ ਪਾਰਕ ਵਿਚ ਇੱਕ ਸ਼ੈੱਲ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਜਿਸ ਤੋਂ ਬਾਅਦ ਤੁਰੰਤ ਇਲਾਕੇ ਨੂੰ ਸੁਰੱਖਿਅਤ ਕਰ ਲਿਆ ਗਿਆ ਤੇ ਸੀਨੀਅਰ ਅਫ਼ਸਰਾਂ ਦੀ ਟੀਮਾਂ ਮੌਕੇ ਤੇ ਪਹੁੰਚੀਆਂ।