ਲੁਧਿਆਣਾ: ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਤੇ ਨਿੱਜੀ ਬੱਸਾਂ ਬੰਦ ਕਰ ਦਿੱਤਿਆਂ ਗਈਆਂ ਹਨ ਤੇ ਬਾਅਦ ਵਿੱਚ ਕੁੱਝ ਹੀ ਰੂਟਾਂ ਉੱਤੇ ਪੰਜਾਬ ਰੋਡਵੇਜ਼ ਦੀ ਬੱਸਾਂ ਚਲਾਏ ਜਾਣ ਨੂੰ ਮੰਜੂਰੀ ਦੇ ਦਿੱਤੀ ਗਈ ਸੀ।
ਕੋਰੋਨਾ ਵਾਇਰਸ ਤੋਂ ਆਵਾਜਾਈ ਪ੍ਰਭਾਵਤ ਬੱਸਾਂ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਇੱਕ ਯਾਤਰੀ ਨੇ ਦੱਸਿਆ ਕਿ ਬੱਸਾਂ ਬੰਦ ਹੋਣ ਕਾਰਨ ਉਨ੍ਹਾਂ ਨੂੰ ਬੇਹਦ ਖ਼ਜਲ-ਖੁਆਰ ਹੋਣਾ ਪੈ ਰਿਹਾ ਹੈ। ਜੋ ਬੱਸਾਂ ਚੱਲ ਰਹੀਆਂ ਹਨ, ਉਹ ਵੀ ਇੱਕ ਜਾਂ ਦੋ ਘੰਟਿਆਂ ਦੀ ਦੇਰੀ ਤੋਂ ਬਾਅਦ ਚੱਲ ਰਹੀਆਂ ਹਨ।
ਇਸ ਬਾਰੇ ਦੱਸਦੇ ਹੋਏ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਬੱਸਾਂ ਮਹਿਜ ਕੁਝ ਹੀ ਰੂਟਾਂ ਉੱਤੇ ਹੀ ਚਲਾਈਆਂ ਜਾ ਰਹੀਆਂ ਹਨ। ਬੱਸਾਂ ਨੂੰ ਪੂਰੀ ਤਰ੍ਹਾਂ ਸੈਨੇਟਾਇਜ ਕੀਤਾ ਜਾ ਰਿਹਾ ਹੈ। ਬੱਸਾਂ ਵਿੱਚ ਮਹਿਜ 20 ਤੋਂ 25 ਯਾਤਰੀ ਹੀ ਲਿਜਾਏ ਜਾ ਰਹੇ ਹਨ ਤੇ ਉਨ੍ਹਾਂ ਦੇ ਹੱਥ ਸਾਫ਼ ਕਰਵਾਉਣ ਲਈ ਸੈਨੇਟਾਇਜਰ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ ਭੀੜ ਇੱਕਠੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।
ਹੋਰ ਪੜ੍ਹੋ :ਹੁਸ਼ਿਆਰਪੁਰ: ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਦੋਸਤ ਦੀ ਰਿਪੋਰਟ ਵੀ ਆਈ ਪਾਜ਼ੀਟਿਵ