ਚੰਡੀਗੜ੍ਹ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਵੋਟਾਂ ਦੀ ਗਿਣਤੀ ਜਾਰੀ ਹੈ। ਮੁੱਲਾਂਪੁਰ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਅੱਗੇ ਚਲ ਰਹੇ ਹਨ। ਜੇ ਕਰ ਗੱਲ ਕਰੀਏ ਕਾਂਗਰਸ ਉਮੀਦਵਾਰ ਸੰਦੀਪ ਸਿੰਘ ਸੰਧੂ ਦੀ ਤਾਂ ਉਹ 8 ਹਜ਼ਾਰ ਵੋਟਾਂ ਨਾਲ ਦੂਜੇ ਨੰਬਰ 'ਤੇ ਚੱਲ ਰਹੇ ਹਨ।
ਜ਼ਿਮਨੀ ਚੋਣਾਂ 2019: ਦਾਖ਼ਾ ਤੋਂ ਮਨਪ੍ਰੀਤ ਸਿੰਘ ਇਯਾਲੀ ਅੱਗੇ - ਮੁੱਲਾਂਪੁਰ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ
ਮੁੱਲਾਂਪੁਰ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਅੱਗੇ ਚਲ ਰਹੇ ਹਨ। ਹੁਣ ਤੱਕ ਹੋਈ ਵੋਟਾਂ ਦੀ ਗਿਣਤੀ 'ਚ ਕਾਂਗਰਸ ਉਮੀਦਵਾਰ ਸੰਦੀਪ ਸਿੰਘ ਸੰਧੂ 9 ਹਜ਼ਾਰ ਵੋਟਾਂ ਨਾਲ ਦੂਜੇ ਨੰਬਰ 'ਤੇ ਚੱਲ ਰਹੇ ਹਨ।
ਫ਼ੋਟੋ।
ਵੋਟਾਂ ਦੀ ਗਿਣਤੀ 'ਚ ਹੁਣ ਤੱਕ ਮਨਪ੍ਰੀਤ ਸਿੰਘ ਇਯਾਲੀ ਨੂੰ 42132, ਸੰਦੀਪ ਸਿੰਘ ਸੰਧੂ ਨੂੰ 32838, ਲੋਕ ਇਨਸਾਫ਼ ਪਾਰਟੀ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ 4953 ਤੇ ਆਮ ਆਦਮੀ ਪਾਰਟੀ ਉਮੀਦਵਾਰ ਅਮਨਦੀਪ ਸਿੰਘ ਮੋਹੀ ਨੂੰ 2026 ਵੋਟਾਂ ਮਿਲੀਆਂ ਹਨ।
ਦਾਖ਼ਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਪ ਉਮੀਦਵਾਰ ਅਮਨਦੀਪ ਸਿੰਘ ਮੋਹੀ , ਅਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸੁਖਦੇਵ ਸਿੰਘ ਚੱਕ ਚੋਣ ਮੈਦਾਨ 'ਚ ਡਟੇ ਹੋਏ ਹਨ।