ਲੁਧਿਆਣਾ: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਸੂਬੇ 'ਚ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਮੁੱਲਾਂਪੁਰ ਦਾਖਾ ਦੀ ਸੀਟ 'ਤੇ ਕਬਜ਼ਾ ਕਰਨ ਲਈ ਸਿਆਸੀ ਆਗੂ ਲੋਕਾਂ ਨੂੰ ਲੁਭਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਮੁੱਲਾਂਪੁਰ ਦਾਖਾ 'ਚ ਅਕਾਲੀ ਦਲ ਨੇ ਆਪਣੇ ਉਮੀਦਵਾਰ ਮਨਪ੍ਰੀਤ ਇਆਲੀ ਨੂੰ ਮੁੜ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ। ਮਨਪ੍ਰੀਤ ਪਹਿਲਾਂ ਵੀ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਰਹਿ ਚੁੱਕੇ ਹਨ ਪਰ ਬੀਤੀ ਵਿਧਾਨ ਸਭਾ ਚੋਣਾਂ 'ਚ ਉਹ ਐਚਐਸ ਫੂਲਕਾ ਤੋਂ ਹਾਰ ਗਏ ਸਨ।
ਜ਼ਿਮਨੀ ਚੋਣਾਂ:ਦਾਖਾ ਤੋਂ ਅਕਾਲੀ ਉਮੀਦਵਾਰ ਵਿਕਾਸ ਦੇ ਨਾਂਅ 'ਤੇ ਲੋਕਾਂ ਤੋਂ ਮੰਗਣਗੇ ਵੋਟਾਂ
ਮੁੱਲਾਂਪੁਰ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ ਨੇ ਦਾਅਵਾ ਕੀਤਾ ਹੈ ਕਿ ਉਹ ਵਿਕਾਸ ਦੇ ਨਾਂਅ 'ਤੇ ਹੀ ਲੋਕਾਂ ਦੀ ਕਚਹਿਰੀ 'ਚ ਉੱਤਰ ਕੇ ਉਨ੍ਹਾਂ ਤੋਂ ਵੋਟਾਂ ਮੰਗਣਗੇ।
ਮਨਪ੍ਰੀਤ ਇਆਲੀ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਪਹਿਲਾਂ ਟਿਕਟ ਮਿਲਣ 'ਤੇ ਪਾਰਟੀ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਉਹ ਵਿਕਾਸ ਦੇ ਨਾਂਅ 'ਤੇ ਹੀ ਲੋਕਾਂ ਦੀ ਕਚਹਿਰੀ 'ਚ ਉੱਤਰ ਕੇ ਉਨ੍ਹਾਂ ਤੋਂ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਤੋਂ ਵਿਸ਼ਵਾਸ ਜਤਾਉਣਗੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਬੀਤੇ ਸਾਲਾਂ 'ਚ ਰਾਜਨੀਤੀ ਜ਼ਿਆਦਾਤਰ ਨਸ਼ੇ ਅਤੇ ਬੇਅਦਬੀ ਦੇ ਮੁੱਦੇ 'ਤੇ ਹੋ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਗੁੰਮਰਾਹ ਕਰਕੇ ਲੋਕਾਂ ਤੋਂ ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕੀਤੀ ਸੀ ਪਰ ਲੋਕਾਂ ਨੂੰ ਪਤਾ ਹੈ ਕਿ ਵਿਕਾਸ ਕੌਣ ਕਰਦਾ ਹੈ।