ਪੰਜਾਬ

punjab

ETV Bharat / city

ਜ਼ਿਮਣੀ ਚੋਣਾਂ: ਭਗਵੰਤ ਮਾਨ ਨੇ 'ਆਪ' ਉਮੀਦਵਾਰ ਦੇ ਹੱਕ 'ਚ ਕੀਤਾ ਪ੍ਰਚਾਰ - Bye-election 2019

ਆਮ ਆਦਮੀ ਪਾਰਟੀ ਦੇ ਮੁੱਲਾਂਪੁਰ ਦਾਖਾ ਤੋਂ ਉਮੀਦਵਾਰ ਅਮਨਦੀਪ ਮੋਹੀ ਦੇ ਹੱਕ 'ਚ ਪ੍ਰਚਾਰ ਕਰਨ ਲਈ 'ਆਪ' ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਪਿੰਡ ਛਪਾਰ 'ਚ ਪਹੁੰਚੇ, ਜਿੱਥੇ ਉਨ੍ਹਾਂ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਜੰਮ ਕੇ ਵਿਰੋਧੀਆਂ 'ਤੇ ਨਿਸ਼ਾਨੇ ਵਿੰਨੇ।

ਫ਼ੋਟੋ।

By

Published : Oct 5, 2019, 2:08 PM IST

ਲੁਧਿਆਣਾ: ਆਮ ਆਦਮੀ ਪਾਰਟੀ ਦੇ ਮੁੱਲਾਂਪੁਰ ਦਾਖਾ ਤੋਂ ਉਮੀਦਵਾਰ ਅਮਨਦੀਪ ਮੋਹੀ ਦੇ ਹੱਕ 'ਚ ਪ੍ਰਚਾਰ ਕਰਨ ਲਈ 'ਆਪ' ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਪਿੰਡ ਛਪਾਰ 'ਚ ਪਹੁੰਚੇ, ਜਿੱਥੇ ਉਨ੍ਹਾਂ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਜੰਮ ਕੇ ਵਿਰੋਧੀਆਂ 'ਤੇ ਨਿਸ਼ਾਨੇ ਵਿੰਨੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜਲਾਲਾਬਾਦ ਹਲਕੇ 'ਚ ਵੀ ਚੰਗਾ ਸਮਰਥਨ ਮਿਲ ਰਿਹਾ ਹੈ।

ਭਗਵੰਤ ਮਾਨ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਰੀਆਂ ਸੀਟਾਂ ਤੋਂ ਆਮ ਆਦਮੀ ਪਾਰਟੀ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਜੋ ਵਾਅਦਾ ਖਿਲਾਫ਼ੀ ਕੀਤੀ ਗਈ ਸੀ ਉਸ ਖਿਲਾਫ ਰੋਸ ਹੈ।

ਵੀਡੀਓ

ਖਹਿਰਾ ਅਤੇ ਬੈਂਸ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਚੱਲ ਰਹੀ ਅਣਬਣ 'ਤੇ ਮਾਨ ਨੇ ਕਿਹਾ ਕਿ ਇਹ ਤਾਂ ਉਸ ਨੂੰ ਪਹਿਲਾਂ ਹੀ ਪਤਾ ਸੀ। ਜ਼ਿਮਨੀ ਚੋਣਾਂ ਦੌਰਾਨ ਲਗਾਤਾਰ ਹੋਣ ਵਾਲੇ ਖ਼ਰਚੇ ਸਬੰਧੀ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਬਹਿਸ ਦਾ ਵਿਸ਼ਾ ਹੈ ਅਤੇ ਇਸ ਤੇ ਚੋਣ ਕਮਿਸ਼ਨ ਨੂੰ ਸਖਤ ਫ਼ੈਸਲੇ ਲੈਣੇ ਚਾਹੀਦੇ ਹਨ ਕਿਉਂਕਿ ਜੇਕਰ ਕੋਈ ਉਮੀਦਵਾਰ ਦੁਨੀਆਂ ਤੋਂ ਹੀ ਰੁਖ਼ਸਤ ਹੋ ਗਿਆ ਹੈ ਤਾਂ ਉੱਥੇ ਤਾਂ ਚੋਣ ਬਣਦੀ ਹੈ ਪਰ ਲੋਕ ਸਭਾ ਸੀਟਾਂ ਜਿੱਤਣ ਲਈ ਆਪਣੀ ਵਿਧਾਨ ਸਭਾ ਸੀਟਾਂ ਛੱਡਣ ਸਬੰਧੀ ਸਖ਼ਤ ਫੈਸਲੇ ਹੋਣੇ ਚਾਹੀਦੇ ਹਨ। ਫੁਲਕਾ ਵਲੋਂ ਦਿੱਤੇ ਅਸਤੀਫੇ ਤੇ ਉਹਨਾਂ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਫੈਸਲਾ ਸੀ।

ਮੁੰਬਈ: ਆਰੇ ਕਲੋਨੀ 'ਚ ਧਾਰਾ 144 ਲਾਗੂ, ਰੁੱਖ ਵੱਢਣ ਦੇ ਵਿਰੋਧ 'ਚ ਵਾਤਾਵਰਣ ਪ੍ਰੇਮੀ

ਮੁੱਲਾਂਪੁਰ ਦਾਖਾ ਵਿੱਚ ਲਗਾਤਾਰ ਵੱਖ ਵੱਖ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਮੰਗਣ ਲਈ ਘਰ ਘਰ ਤੱਕ ਪਹੁੰਚੇ ਅਤੇ ਰੈਲੀਆਂ ਕੱਢ ਰਹੇ ਹਨ।

ABOUT THE AUTHOR

...view details