ਲੁਧਿਆਣਾ: ਪੰਜਾਬ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਲੁਧਿਆਣਾ ਪੁੱਜੇ। ਜਿੱਥੇ ਉਨ੍ਹਾਂ ਨੇ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਹੈ। ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਥਾਨਕ ਹੈਬੋਵਾਲ ਖੇਤਰ ਵਿੱਚ 6 ਏਕੜ ਰਕਬੇ ਅੰਦਰ ਲਈਅਰ ਵੈਲੀ ਦਾ ਨੀਂਹ ਪੱਥਰ ਰੱਖਿਆ। ਇਸ ਲਈਅਰ ਵੈਲੀ ਨੂੰ ਨਗਰ ਸੁਧਾਰ ਟਰੱਸਟ ਲੁਧਿਆਣਾ ਟਰੱਸਟ ਨੇ ਬੁੱਢੇ ਨਾਲੇ ਦੇ ਨਾਲ ਖਾਲੀ ਪਈ ਜ਼ਮੀਨ 'ਤੇ 2.96 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਮੇਲੇ ਦੇ ਤਹਿਤ ਰੁਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ। ਇਸ ਦੌਰਾਨ ਰਵਨੀਤ ਬਿੱਟੂ ਤੇ ਹੋਈ ਦਿੱਲੀ ਦੇ ਵਿੱਚ ਹੋਏ ਹਮਲੇ ਤੇ ਵੀ ਆਪਣੀ ਪ੍ਰਤੀਕ੍ਰਿਆ ਜਾਹਿਰ ਕੀਤੀ।
ਸਰਕਾਰੀਆ ਨੇ ਹੈਬੋਵਾਲ ਖੇਤਰ ਵਿੱਚ ਲਈਅਰ ਵੈਲੀ ਦਾ ਰੱਖਿਆ ਨੀਂਹ ਪੱਥਰ - foundation stone of Lear Valley
ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਘਰ-ਘਰ ਰੁਜ਼ਗਾਰ ਦੇ ਤਹਿਤ ਰੁਜ਼ਗਾਰ ਹਾਸਲ ਕਰਨ ਵਾਲੇ ਮੁੰਡੇ ਅਤੇ ਕੁੜੀਆਂ ਨੂੰ ਸਟੀਫਿਕੇਟ ਦਿੱਤੇ ਗਏ ਹਨ।
ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਹੈਬੋਵਾਲ ਖੇਤਰ ਵਿੱਚ ਲਈਅਰ ਵੈਲੀ ਦਾ ਰੱਖਿਆ ਨੀਂਹ ਪੱਥਰ
ਉਨ੍ਹਾਂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤੀਆਂ ਸਰਕਾਰੀ ਨੌਕਰੀਆਂ ਨਹੀਂ ਦੇ ਸਕੇ ਪਰ ਨੌਜਵਾਨਾਂ ਨੂੰ ਰੁਜ਼ਗਾਰ ਜ਼ਰੂਰ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬੁਡੇ ਨਾਲੇ ਕੰਡੇ ਬਨਣ ਵਾਲੀ ਲਈਅਰ ਵੈਲੀ ਦਾ ਵੀ ਨੀਂਹ ਪੱਥਰ ਰੱਖਿਆ ਗਿਆ ਹੈ ਜਿਸ ਨਾਲ ਪ੍ਰਵਾਸੀਆਂ ਨੂੰ ਸਾਫ਼-ਸੁਥਰਾ ਮਾਹੌਲ ਮਿਲੇਗਾ ਅਤੇ ਬੁੱਢੇ ਨਾਲੇ ਦੀ ਵੀ ਸਫਾਈ ਹੋਵੇਗੀ। ਓਧਰ ਦਿੱਲੀ ਦੇ ਵਿਚ ਬੀਤੇ ਦਿਨੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਤੇ ਹੋਏ ਹਮਲੇ ਨੂੰ ਲੈ ਕੇ ਉਨ੍ਹਾਂ ਨੇ ਨਿੰਦਾ ਕੀਤੀ ਉਨ੍ਹਾਂ ਕਿਹਾ ਕਿ ਦਸਤਾਰ ਲਾਉਣਾ ਬੇਹੱਦ ਮੰਦਭਾਗੀ ਗੱਲ ਹੈ।