ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ "ਪੱਪੂ" ਕਹਿ ਕਿ ਸੰਬੋਧਨ ਕੀਤਾ ਸੀ। ਇਸੇ ਨਾਲ ਹੀ ਸੁਖਬੀਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਲਈ 5 ਮੈਂਬਰੀ ਕਮੇਟੀ ਬਣਾਉਣ ਬਾਰੇ ਵੀ ਕਿਹਾ। ਸੁਖਬੀਰ ਬਾਦਲ ਦੇ ਇਸ ਬਿਆਨ ਨੂੰ ਲੈ ਕਾਂਗਰਸੀ ਆਗੂ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ।
ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਕਿਸੇ ਨੂੰ ਕੋਈ "ਪੱਪੂ" ਕਹਿੰਦਾ ਹੈ ਅਤੇ ਕਿਸੇ ਨੂੰ ਕੋਈ "ਗੱਪੀ" ਕੀ ਕਹਿੰਦਾ ਹੈ ਪਰ ਇਨ੍ਹਾਂ ਗੱਲਾਂ ਨਾਲ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਮੁੱਦਾ ਕਿਸਾਨਾਂ ਦਾ ਹੈ, ਉਨ੍ਹਾਂ ਦੇ ਹੱਕਾਂ ਦਾ ਹੈ, ਨਾ ਕਿ ਅਜਿਹੀਆਂ ਬਿਆਨਬਾਜ਼ੀਆਂ ਕਰਨਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹੁਣ ਚਾਰੇ ਪਾਸੇ ਤੋਂ ਘਿਰ ਗਏ ਹਨ, ਇਸ ਕਰਕੇ ਅਜਿਹੀਆਂ ਗੱਲਾਂ ਕਰ ਰਹੇ ਹਨ।