ਪੰਜਾਬ

punjab

By

Published : Jan 12, 2022, 4:05 PM IST

ETV Bharat / city

ਲੁਧਿਆਣਾ ਵਿੱਚ ਕੇਂਦਰੀ ਸੁਰੱਖਿਆ ਦਸਤੇ ਤਾਇਨਾਤ ਕੀਤੇ

ਪੰਜਾਬ ਵਿਧਾਨ ਸਭਾ ਚੋਣਾਂ 2022 (punjab assembly election 2022) ਦੇ ਮੱਦੇਨਜਰ ਲੁਧਿਆਣਾ ਵਿੱਚ ਕੇਂਦਰੀ ਸੁਰੱਖਿਆ ਦਸਤਿਆਂ ਦੀ ਤਾਇਨਾਤੀ (central forces deployed in ludhiana) ਕਰ ਦਿੱਤੀ ਗਈ ਹੈ। ਸੁਰੱਖਿਆ ਦੇ ਮੱਦੇਨਜਰ ਹੀ ਸ਼ਹਿਰ ਦੇ ਮੁੱਖ ਹਿੱਸਿਆਂ ਦੇ ਵਿੱਚ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪਿਛਲੇ ਦਿਨੀਂ ਲੁਧਿਆਣਾ ਕੋਰਟ ਵਿਖੇ ਬੰਬ ਧਮਾਕਾ (ludhiana court bomb blast) ਹੋਇਆ ਸੀ।

ਲੁਧਿਆਣਾ ਵਿੱਚ ਕੇਂਦਰੀ ਸੁਰੱਖਿਆ ਦਸਤੇ ਤਾਇਨਾਤ
ਲੁਧਿਆਣਾ ਵਿੱਚ ਕੇਂਦਰੀ ਸੁਰੱਖਿਆ ਦਸਤੇ ਤਾਇਨਾਤ

ਲੁਧਿਆਣਾ:ਪੰਜਾਬ ਵਿਧਾਨ ਸਭਾ ਚੋਣਾਂ 2022 (punjab assembly election 2022) ਦੇ ਮੱਦੇਨਜ਼ਰ ਹੁਣ ਕੇਂਦਰ ਤੋਂ ਸੁਰੱਖਿਆ ਦਸਤਿਆਂ ਦੀਆਂ ਟੀਮਾਂ ਦੀ ਤੈਨਾਤੀ ਸ਼ੁਰੂ ਹੋ ਚੁੱਕੀ ਹੈ। ਲੁਧਿਆਣਾ ਵਿੱਚ ਪਹਿਲੀ ਟੀਮ ਦੇ 100 ਦੇ ਕਰੀਬ ਮੁਲਾਜ਼ਮਾਂ ਦੀ ਤਾਇਨਾਤੀ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਕੀਤੀ (central forces deployed in ludhiana)ਗਈ ਹੈ। ਖਾਸ ਕਰਕੇ ਉਨ੍ਹਾਂ ਥਾਵਾਂ ਤੇ ਕੇਂਦਰੀ ਟੀਮਾਂ ਤੈਨਾਤ ਕੀਤੀਆਂ ਗਈਆਂ ਨੇ ਜੋ ਸੈਂਸਟਿਵ ਇਲਾਕੇ ਨੇ ਹਾਲਾਂਕਿ ਖ਼ੁਫ਼ੀਆ ਏਜੰਸੀਆਂ ਵੱਲੋਂ ਪਹਿਲਾਂ ਹੀ alert in punjab (alert in punjab) ਜਾਰੀ ਕੀਤਾ ਹੋਇਆ ਹੈ ਜਿਸ ਦੇ ਮੱਦੇਨਜ਼ਰ ਹੁਣ ਲੁਧਿਆਣਾ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਚੈਕਿੰਗ ਵੀ ਕੀਤੀ ਜਾ ਰਹੀ ਹੈ।

ਲੁਧਿਆਣਾ ਵਿੱਚ ਕੇਂਦਰੀ ਸੁਰੱਖਿਆ ਦਸਤੇ ਤਾਇਨਾਤ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਪਹਿਲੇ ਦਸਤੇ ਦੇ ਵਿੱਚ 100 ਪੁਲੀਸ ਮੁਲਾਜ਼ਮ ਕੇਂਦਰੀ ਫੋਰਸਿਸ ਤੋਂ ਤੈਨਾਤ ਕੀਤੀਆਂ ਗਈਆਂ ਨੇ ਹਾਲੇ ਹੋਰ ਮੁਲਾਜ਼ਮਾਂ ਨੇ ਆਉਣਾ ਹੈ ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਫੋਰਸ ਆ ਰਹੀ ਹੈ ਉਸੇ ਤਰ੍ਹਾਂ ਉਨ੍ਹਾਂ ਦੀਆਂ ਤੈਨਾਤੀਆਂ ਕੀਤੀਆਂ ਜਾ ਰਹੀਆਂ ਨੇ ਲੁਧਿਆਣਾ ਦੀ ਘੁਮਾਰ ਮੰਡੀ ਦੇ ਵਿੱਚ ਵਿਸ਼ੇਸ਼ ਤੌਰ ਤੇ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ ਸੈਂਸੇਟਿਵ ਏਰੀਆ ਹੋਣ ਕਰਕੇ ਚੈਕਿੰਗ ਹੁਣ ਤੋਂ ਹੀ ਸ਼ੁਰੂ ਹੋ ਗਈ ਹੈ ਤਾਂ ਜੋ ਚੋਣਾਂ ਦੇ ਵਿੱਚ ਕਿਸੇ ਤਰ੍ਹਾਂ ਦਾ ਵਿਘਣ ਨਾ ਪਵੇ ਅਤੇ ਚੋਣਾਂ ਅਮਨੋ ਅਮਾਨ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ।

ਜਿਕਰਯੋਗ ਹੈ ਕਿ ਲੁਧਿਆਣਾ ਪਿਛਲੇ ਦਿਨੀਂ ਅਪਰਾਧੀਆਂ ਦੇ ਨਿਸ਼ਾਨੇ ’ਤੇ ਆ ਗਿਆ ਸੀ। ਇਥੇ ਕੋਰਟ ਵਿੱਚ ਬੰਬ ਧਮਾਕਾ(ludhiana court bomb blast) ਹੋਇਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਬੰਬ ਧਮਾਕੇ ਨੂੰ ਅੱਤਵਾਦ ਨਾਲ ਜੋੜ ਕੇ ਵੇਖਿਆ ਗਿਆ ਤੇ ਪੁਲਿਸ ਨੇ ਗਿਰਫਤਾਰੀਆਂ ਕਰਕੇ ਕਿਹਾ ਸੀ ਕਿ ਇਸ ਪਿੱਛੇ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਗਰੁੱਪਾਂ ਦਾ ਹੱਥ ਹੈ। ਇਸ ਤੋਂ ਬਾਅਦ ਹੀ ਲੁਧਿਆਣਾ ਵਿੱਚ ਅਲਰਟ ਜਾਰੀ ਹੈ ਤੇ ਹੁਣ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਤੇ ਇਸੇ ਦੇ ਮੱਦੇਨਜਰ ਹੁਣ ਸ਼ਹਿਰ ਵਿੱਚ ਕੇਂਦਰੀ ਸੁਰੱਖਿਆ ਦਸਤਿਆਂ ਦੀ ਤਾਇਨਾਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ

ABOUT THE AUTHOR

...view details