ਲੁਧਿਆਣਾ : ਆਏ ਦਿਨ ਨਕਲੀ ਕੋਵੀਸ਼ੀਲਡ ਵੈਕਸੀਨ ਦੀਆਂ ਖਬਰਾਂ (fake covshield vaccine) ਤੋਂ ਬਾਅਦ ਕੇਂਦਰੀ ਸਿਹਤ ਵਿਭਾਗ ਨੇ ਅਲਰਟ ਜਾਰੀ ((Central health department)) ਕੀਤਾ ਹੈ। ਕੇਂਦਰੀ ਸਿਹਤ ਵਿਭਾਗ ਵੱਲੋਂ ਦੇਸ਼ ਦੇ ਸਾਰੇ ਹੀ ਸੂਬਿਆਂ ਨੂੰ ਚੌਕਸ ਕਰ ਦਿੱਤਾ ਹੈ।
ਸਿਹਤ ਵਿਭਾਗ ਨੇ ਕਿਹਾ ਕਿ ਟੀਕਾਕਰਨ ਟੀਮਾਂ ਵੈਕਸੀਨ ਸਬੰਧੀ ਧਿਆਨ ਦੇਣ ਤੇ ਇਸ 'ਤੇ ਵਿਸ਼ੇਸ਼ ਨਿਗਰਾਨੀ ਰੱਖਣ। ਨਕਲੀ ਟੀਕੇ ਦੀ ਪਛਾਣ ਲਈ ਕੁੱਝ ਖ਼ਾਸ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਬੀਤੇ ਹਫ਼ਤੇ ਹੀ ਕੇਂਦਰੀ ਸਿਹਤ ਵਿਭਾਗ ਦੇ ਸਕੱਤਰ ਮਨੋਹਰ ਅਗਾਨੀ ਵੱਲੋਂ ਦੇਸ਼ ਦੇ ਸਾਰੇ ਹੀ ਸੂਬਿਆਂ ਲਈ ਇੱਕ ਵਿਸ਼ੇਸ਼ ਪੱਤਰ ਜਾਰੀ ਕੀਤਾ ਗਿਆ ਸੀ। ਇਸ ਪੱਤਰ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਲਾਜ਼ਮੀ ਤੌਰ 'ਤੇ ਟੀਕਾਕਰਨ ਤੋਂ ਪਹਿਲਾਂ ਵੈਕਸੀਨ ਦੀ ਪੂਰਨ ਤੇ ਸਹੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਵੈਕਸੀਨ ਦੀ ਪਛਾਣ ਕਰਨ ਲਈ ਪੱਤਰ ਦੇ ਵਿੱਚ ਸਾਰੇ ਮਾਪਦੰਡ ਦੱਸੇ ਗਏ ਸਨ।
ਕੇਂਦਰ ਦੇ ਪੱਤਰ ਤੋਂ ਬਾਅਦ ਪੰਜਾਬ ਦਾ ਸਿਹਤ ਵਿਭਾਗ (Health department Punjab) ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਹੁਣ ਵਿਭਾਗ ਵੱਲੋਂ ਟੀਕਿਆਂ ਦੀ ਆਉਣ ਵਾਲੀ ਸਰਕਾਰੀ ਖੇਪਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਟੀਕਾਕਰਨ ਵਿੱਚ ਸ਼ਾਮਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਵਧੇਰੇ ਚੌਕਸੀ ਰੱਖਣ ਲਈ ਕਿਹਾ ਗਿਆ ਹੈ।
ਹੁਣ ਤੱਕ ਫਰਜ਼ੀ ਟੀਕਿਆਂ ਬਾਰੇ ਪੰਜਾਬ ਵਿੱਚ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਤੋਂ ਬਾਅਦ ਵੀ ਸਿਹਤ ਵਿਭਾਗ ਪੂਰੀ ਚੌਕਸੀ ਨਾਲ ਕੰਮ ਕਰ ਰਿਹਾ ਹੈ। ਸੂਬਾ ਪੱਧਰ 'ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਟੀਕੇ ਦੀ ਸਪਲਾਈ ਲੜੀ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ ਅਤੇ ਟੀਕਾਕਰਣ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਸਟਾਫ ਨੂੰ ਨਕਲੀ ਅਤੇ ਅਸਲੀ ਟੀਕਿਆਂ ਦੀ ਪਛਾਣ ਕਰਨ ਲਈ ਸਿਖਲਾਈ ਦਿੱਤੀ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਭਾਰਤ ਵਿੱਚ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਵੀਸ਼ਿਲਡ, ਕੋਵੈਕਸੀਨ, ਸਪੁਤਨਿਕ ਵੀ ਵੈਕਸੀਨ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ ( WHO) ਨੇ ਵੀ ਚਿੰਤਾ ਪ੍ਰਗਟਾਈ ਹੈ। ਹੁਣ ਤੱਕ ਭਾਰਤ ਵਿੱਚ ਕੋਰੋਨਾ ਵੈਕਸੀਨੇਸ਼ਨ ਪੂਰੇ ਜ਼ੋਰਾਂ 'ਤੇ ਹੈ। ਭਾਰਤ ਵਿੱਚ ਹੁਣ ਤੱਕ ਤਕਰੀਬਨ ਹੁਣ ਤੱਕ 71 ਕਰੋੜ ਦੇ ਕਰੀਬ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।
ਇਹ ਵੀ ਪੜ੍ਹੋ :ਕਣਕ ਸਣੇ ਹਾੜੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ 'ਚ ਵਾਧਾ