ਲੁਧਿਆਣਾ: ਵਪਾਰ ਮੰਡਲ (Chamber of Commerce) ਦੀ ਬੈਠਕ ’ਚ ਕਾਂਗਰਸ ਸਰਕਾਰ ਦੇ ਖ਼ਿਲਾਫ਼ ਕਈ ਮਤੇ ਪਾਸ ਕੀਤੇ ਗਏ। ਇਸ ਦੌਰਾਨ ਵਪਾਰੀਆਂ ਨੇ ਅਗਾਮੀ ਵਿਧਾਨ ਸਭਾ ਚੋਣਾਂ (Assembly polls) ’ਚ ਸਰਕਾਰ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਅਤੇ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਵਪਾਰੀਆਂ (Merchants) ਦੇ ਨਾਲ ਜ਼ੁਬਾਨੀ ਅਤੇ ਚੋਣ ਮਨੋਰਥ ਪੱਤਰ ਵਿੱਚ ਵਾਅਦੇ ਕੀਤੇ ਸਨ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰ ਕੇ ਲੁਧਿਆਣਾ ਦਾ ਵਪਾਰੀ ਵਰਗ (Chamber of Commerce) ਆਰਥਿਕ ਤੰਗੀ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਸਤੀ ਬਿਜਲੀ ਦਾ ਵਾਅਦਾ ਕੀਤਾ ਸੀ, ਪਰ ਉਸ ਨੂੰ 4 ਸਾਲ ਬੀਤ ਜਾਣ ਮਗਰੋਂ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਇਹ ਦਾਅਵੇ ਕਰ ਰਹੇ ਹਨ ਕਿ ਵਪਾਰੀਆਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਗਈ ਹੈ ਜਿਸ ਦੀ ਉਹ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦੇ ਹਨ।
ਇਹ ਵੀ ਪੜੋ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਪਰਿਵਾਰ ਸਮੇਤ ਦਰਬਾਰ ਸਾਹਿਬ 'ਚ ਹੋਈ ਨਤਮਸਤਕ
ਵਪਾਰ ਮੰਡਲ (Chamber of Commerce) ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਵਿੱਚ ਆਉਂਦਿਆਂ ਵਪਾਰੀਆਂ (Merchants) ਨਾਲ ਨਾ ਸਿਰਫ ਬੈਠਕ ਕਰਕੇ ਸਗੋਂ ਆਪਣੇ ਚੋਣ ਮਨੋਰਥ ਪੱਤਰ ’ਚ ਵੀ ਇਹ ਵਾਅਦਾ ਕੀਤਾ ਸੀ ਕਿ ਵਪਾਰੀਆਂ (Merchants) ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਤੇ ਇੰਡਸਟਰੀ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ। ਲੁਧਿਆਣਾ ਦੀ ਸਨਅਤ ਦਾ ਵਿਕਾਸ ਕੀਤਾ ਜਾਵੇਗਾ, ਪਰ ਅਜਿਹਾ ਕੁਝ ਵੀ ਨਹੀਂ ਹੋਇਆ ਸਗੋਂ ਅੱਜ ਕਈ ਦੁਕਾਨਾਂ ਬੰਦ ਹੋਣ ਦੀ ਕਗਾਰ ’ਤੇ ਨੇ ਇੰਡਸਟਰੀ ਦਾ ਧੂੰਆਂ ਨਿਕਲਿਆ ਹੋਇਆ ਹੈ ਕੰਮਕਾਰ ਪੂਰੀ ਤਰ੍ਹਾਂ ਠੱਪ ਹੈ।