ਲੁਧਿਆਣਾ: ਸ਼ਹਿਰ ਵਿੱਚ ਕਾਂਗਰਸ ਵੱਲੋਂ ਬੀਤੇ ਦਿਨ ਭਾਜਪਾ ਦਫ਼ਤਰ ਅੱਗੇ ਧਰਨੇ ਦੇਣ ਮਗਰੋਂ ਦੋਹਾਂ ਪਾਰਟੀਆਂ ਦੇ ਵਰਕਰਾਂ ਵਿਚਾਲੇ ਟਕਰਾਅ ਹੋਣ ਦੀ ਖ਼ਬਰ ਹੈ। ਜਿਸ ਨੂੰ ਲੈ ਕੇ ਭਾਜਪਾ ਵਰਕਰਾਂ ਵੱਲੋਂ ਕਾਂਗਰਸ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ। ਧਰਨੇ ਦੇਣ ਤੋਂ ਪਹਿਲਾਂ ਹੀ ਦੋਹਾਂ ਪਾਰਟੀਆਂ ਦੇ ਵਰਕਰਾਂ ਵਿਚਾਲੇ ਪਹਿਲਾਂ ਤੋਂ ਹੀ ਤਣਾਅਪੁਰਣ ਸਥਿਤੀ ਬਣੀ ਹੋਈ ਸੀ।
ਕਾਂਗਰਸੀ ਤੇ ਭਾਜਪਾ ਵਰਕਰਾਂ ਵਿਚਾਲੇ ਟਕਰਾਅ ਅੱਜ ਭਾਜਪਾ ਵਰਕਰਾਂ ਨੇ ਕਾਂਗਰਸ ਦੇ ਮੁਖ ਦਫ਼ਤਰ ਦਾ ਘਿਰਾਓ ਕੀਤਾ। ਵੱਡੀ ਗਿਣਤੀ 'ਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਜਦ ਭਾਜਪਾ ਵਰਕਰਾਂ ਨੇ ਕਾਂਗਰਸ ਪਾਰਟੀ ਦੇ ਦਫ਼ਤਰ ਅੱਗੇ ਘਿਰਾਓ ਕਰਕੇ ਨਾਅਰੇਬਾਜ਼ੀ ਸ਼ੁਰੂ ਕੀਤੀ। ਇਸ ਦੌਰਾਨ ਭਾਜਪਾ ਤੇ ਕਾਂਗਰਸੀ ਵਰਕਰ ਆਪਸ 'ਚ ਆਹਮੋ ਸਾਹਮਣੇ ਹੋ ਗਏ, ਪਰ ਇਸ ਦੌਰਾਨ ਪੁਲਿਸ ਨੇ ਆ ਕੇ ਬਚਾਅ ਕੀਤਾ।
ਲੁਧਿਆਣਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕਿਹਾ ਕਿ ਕਾਂਗਰਸ ਵਰਕਰਾਂ ਵੱਲੋਂ ਗੁੰਡਾਗਰਦੀ ਕੀਤੀ ਜਾ ਰਹੀ ਹੈ। ਅੱਜ ਇਸ ਗੁੰਡਾਗਰਦੀ ਦੇ ਖ਼ਿਲਾਫ਼ ਭਾਜਪਾ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਦੇ ਆਗੂਆਂ ਨੇ ਭਾਜਪਾ ਦਫ਼ਤਰ ਦੇ ਅੰਦਰ ਵੜ ਕੇ ਦਫ਼ਤਰ 'ਚ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਪੁਸ਼ਪਿੰਦਰ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਉਨ੍ਹਾਂ ਕਾਂਗਰਸੀ ਵਰਕਰਾਂ 'ਤੇ ਸੂਬੇ ਦੇ ਹਲਾਤ ਖ਼ਰਾਬ ਕਰਨ, ਅਰਾਜਕਤਾ ਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਲਾਏ।
ਹਾਲਾਂਕਿ ਇਸ ਦੌਰਾਨ ਸਥਿਤੀ ਤਣਾਅਪੂਰਨ ਹੁੰਦਿਆਂ ਵੀ ਵਿਖਾਈ ਦਿੱਤੀ ਪਰ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਹਲਾਤਾਂ ਉੱਤੇ ਕਾਬੂ ਪਾ ਲਿਆ। ਪੁਲਿਸ ਨੇ ਦੋਹਾਂ ਪਾਰਟੀਆਂ ਵਿਚਾਲੇ ਬਚਾਅ ਕੀਤਾ।