ਪੰਜਾਬ

punjab

Assembly Elections 2022: ਕਾਂਗਰਸ ਵੱਲੋਂ ਲੁਧਿਆਣਾ ‘ਚ ਵੱਡਾ ਸ਼ਕਤੀ ਪ੍ਰਦਰਸ਼ਨ

By

Published : Nov 22, 2021, 7:36 AM IST

Updated : Nov 22, 2021, 12:48 PM IST

ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਲੁਧਿਆਣਾ ਪਹੁੰਚ ਚੁੱਕੇ ਹਨ ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਕਿਸਾਨੀ ਸੰਗਰਸ਼ ‘ਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਰਹੇ ਹਨ। ਮੁੱਖ ਮੰਤਰੀ ਚੰਨੀ ਦੇ ਨਾਲ ਪੰਜਾਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਹਨ।

ਕਾਂਗਰਸ ਵੱਲੋਂ ਲੁਧਿਆਣਾ ‘ਚ ਵੱਡਾ ਸ਼ਕਤੀ ਪ੍ਰਦਰਸ਼ਨ
ਕਾਂਗਰਸ ਵੱਲੋਂ ਲੁਧਿਆਣਾ ‘ਚ ਵੱਡਾ ਸ਼ਕਤੀ ਪ੍ਰਦਰਸ਼ਨ

ਲੁਧਿਆਣਾ:ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections 2022) ਨੂੰ ਲੈ ਕੇ ਚੋਣ ਅਖਾੜਾ ਲਗਾਤਾਰ ਭਖਦਾ ਜਾ ਰਿਹਾ ਹੈ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਲੰਬੇ ਸਮੇਂ ਤੋਂ ਆਪਸੀ ਕਲੇਸ਼ ਨਾਲ ਉਲਝ ਰਹੀ ਪੰਜਾਬ ਦੀ ਸੱਤਾਧਿਰ ਕਾਂਗਰਸ ਪਾਰਟੀ ਵੱਲੋਂ ਵੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਲੁਧਿਆਣਾ ਪਹੁੰਚ ਚੁੱਕੇ ਹਨ ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਕਿਸਾਨੀ ਸੰਗਰਸ਼ ‘ਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਰਹੇ ਹਨ। ਮੁੱਖ ਮੰਤਰੀ ਚੰਨੀ ਦੇ ਨਾਲ ਪੰਜਾਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਹਨ।

ਇਹ ਵੀ ਪੜੋ:2 ਦਿਨ ਦੇ ਪੰਜਾਬ ਦੌਰੇ ’ਤੇ CM ਅਰਵਿੰਦ ਕੇਜਰੀਵਾਲ, ਔਰਤਾਂ ਲਈ ਕਰਨਗੇ...

ਮੁੱਖ ਮੰਤਰੀ ਚੰਨੀ ਕਰਨਗੇ ਚੋਣ ਮੁਹਿੰਮ ਦਾ ਆਗਾਜ਼

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਅੱਜ ਲੁਧਿਆਣਾ ਵਿਖੇ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।

ਇਹ ਵੀ ਪੜੋ:ਪਠਾਨਕੋਟ ‘ਚ ਗ੍ਰੇਨੇਡ ਧਮਾਕਾ, ਆਰਮੀ ਗੇਟ ’ਤੇ ਸੁੱਟਿਆ ਬੰਬ

ਲੁਧਿਆਣਾ ਦੇ ਅਰੋੜਾ ਪੈਲੇਸ ਦਾਣਾ ਮੰਡੀ ਨੇੜੇ 22 ਨਵੰਬਰ ਜਾਨੀ ਅੱਜ ਵੱਡਾ ਇਕੱਠ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi), ਪੰਜਾਬ ਕਾਂਗਰਸ ਪ੍ਰਧਾਨ (Punjab Congress President) ਨਵਜੋਤ ਸਿੱਧੂ (Navjot Sidhu) ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ (Harish Chaudhary) ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ਅਤੇ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਇੱਥੋਂ ਹੀ ਆਪਣੇ ਚੋਣ ਪ੍ਰਚਾਰ ਦਾ ਆਗਾਜ਼ (The beginning of the election campaign) ਕਰੇਗੀ।

ਇਹ ਵੀ ਪੜੋ:ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦੇਹਾਂਤ, ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਲੜਨਗੇ ਚੋਣ, ਮਨਜਿੰਦਰ ਸਿਰਸਾ ਨੇ ਲਿਖਿਆ ਰਾਸ਼ਟਰਪਤੀ ਨੂੰ ਪੱਤਰ

ਦੱਸ ਦਈਏ ਕਿ ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਅੰਦਰੂਨੀ ਕਲੇਸ਼ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਹਾਈਕਮਾਨ ਨੇ ਮਸਲਾ ਹੱਲ ਕੀਤਾ ਹੈ। ਜਿੱਥੇ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਪੰਜਾਬ ਕਾਂਗਰਸ ਦੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ (Navjot Sidhu) ਸਿੱਧੇ ਹਮਲੇ ਕਰ ਰਹੇ ਸਨ ਤੇ ਚੋਣ ਵਾਅਦੇ ਨਾ ਪੂਰੇ ਕਰਨ ਲਈ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ।

ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ’ਤੇ ਵੀ ਸਿੱਧੂ ਨੇ ਸਵਾਲ ਚੁੱਕੇ, ਪਰ ਹੁਣ ਸਿੱਧੂ ਕੁਝ ਨਰਮ ਦਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਹੁਣ ਇੰਝ ਜਾਪ ਰਿਹਾ ਹੈ ਕਿ ਕਾਂਗਰਸ ਹੁਣ 2022 ਦੀਆਂ ਚੋਣਾਂ ਲਈ ਚੋਣ ਮੈਦਾਨ ਵਿੱਚ ਉਤਰਨ ਜਾ ਰਹੀ ਹੈ।

Last Updated : Nov 22, 2021, 12:48 PM IST

ABOUT THE AUTHOR

...view details