ਪੰਜਾਬ

punjab

By

Published : Aug 5, 2021, 8:01 PM IST

ETV Bharat / city

ਕਿਸਾਨੀ ਮੁੱਦੇ ਨੂੰ ਲੈ ਕੇ ਭੱਖੀ ਸਿਆਸਤ,ਆਹਮੋ-ਸਾਹਮਣੇ ਹੋਏ ਕਾਂਗਰਸੀ ਤੇ ਅਕਾਲੀ

ਕਿਸਾਨੀ ਮੁੱਦੇ ਨੂੰ ਲੈ ਕੇ ਲਗਾਤਾਰ ਸਿਆਸਤ ਜਾਰੀ ਹੈ। ਕਿਸਾਨੀ ਮੁੱਦੇ ਨੂੰ ਲੈ ਕੇ ਅੱਜ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ, ਸੰਸਦ ਦੇ ਬਾਹਰ ਆਹਮੋ ਸਾਹਮਣੇ ਹੋ ਗਏ। ਦੋਵੇਂ ਹੀ ਸਿਆਸੀ ਪਾਰਟੀਆਂ ਵੱਲੋਂ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ।

ਕਿਸਾਨੀ ਮੁੱਦੇ ਨੂੰ ਲੈ ਕੇ ਭੱਖੀ ਸਿਆਸਤ
ਕਿਸਾਨੀ ਮੁੱਦੇ ਨੂੰ ਲੈ ਕੇ ਭੱਖੀ ਸਿਆਸਤ

ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਕਿਸਾਨ ਅੰਦੋਲਨ ਨੂੰ ਕੈਸ਼ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਅਜਿਹਾ ਹੀ ਵੇਖਣ ਨੂੰ ਮਿਲਿਆ ਜਦੋਂ ਬੀਤੇ ਦਿਨ ਸੰਸਦ ਦੇ ਬਾਹਰ ਕਾਂਗਰਸੀ ਤੇ ਸ਼੍ਰੋੇਮਣੀ ਅਕਾਲੀ ਦਲ ਦੇ ਸਾਂਸਦ ਹਰਸਿਮਰਤ ਕੌਰ ਬਾਦਲ ਅਤੇ ਰਵਨੀਤ ਬਿੱਟੂ ਦੋਵੇਂ ਆਹਮੋ ਸਾਹਮਣੇ ਹੋ ਗਏ। ਇਸ ਦੌਰਾਨ ਸੰਸਦ ਦੇ ਬਾਹਰ ਜਮ ਕੇ ਹੰਗਾਮਾ ਹੋਇਆ ਹੈ। ਦੋਵੇਂ ਹੀ ਪਾਰਟੀਆਂ ਵੱਲੋਂ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਅਕਾਲੀ ਦਲ

ਇਸ ਮੁੱਦੇ ਨੂੰ ਲੈ ਕੇ ਦੋਹਾਂ ਪਾਰਟੀਆਂ ਦੇ ਮੈਂਬਰ ਵੀ ਆਪਣੇ ਸੰਸਦ ਮੈਂਬਰਾਂ ਦੇ ਹੱਕ ਵਿੱਚ ਨਿੱਤਰਦੇ ਹੋਏ ਨਜ਼ਰ ਆਏ। ਦੋਹਾਂ ਪਾਰਟੀਆਂ ਦੇ ਆਗੂਆਂ ਨੇ ਇੱਕ ਦੂਜੇ 'ਤੇ ਕਿਸਾਨਾਂ ਦੇ ,ਸਮਰਥਨ ਦੇ ਨਾਂਅ 'ਤੇ ਵੋਟ ਬੈਂਕ ਬਣਾਉਣ ਦੇ ਦੋਸ਼ ਲਾਏ।

ਕਾਂਗਰਸ

ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਰਵਨੀਤ ਸਿੰਘ ਬਿੱਟੂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਸ਼ੁਰੂ ਤੋਂ ਹੀ ਔਰਤਾਂ ਦੀ ਇੱਜ਼ਤ ਨਹੀਂ ਕਰਦੀ। ਉਨ੍ਹਾਂ ਨੇ ਸਾਫ ਕਿਹਾ ਕਿ ਰਵਨੀਤ ਬਿੱਟੂ ਸਿਆਸੀ ਲਾਹਾ ਲੈਣ ਲਈ ਕਿਸਾਨ ਹਿਤੈਸ਼ੀ ਹੋਣ ਦੀ ਗੱਲ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਲੁਧਿਆਣਾ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਜੋ ਕੀਤਾ ਬਿਲਕੁਲ ਸਹੀ ਕੀਤਾ ਹੈ। ਕਿਉਂਕਿ ਅਕਾਲੀ ਦਲ ਨੇ ਇਨ੍ਹਾਂ ਕਾਨੂੰਨਾਂ ਦਾ ਪਹਿਲਾਂ ਸਮਰਥਨ ਕੀਤਾ ਸੀ ਅਤੇ ਹੁਣ ਲੋਕਾਂ ਤੇ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਉਨ੍ਹਾਂ ਨੇ ਆਪਣਾ ਪਾਸਾ ਬਦਲ ਲਿਆ ਹੈ। ਅਕਾਲੀ ਦਲ ਵੱਲੋਂ ਕਿਸਾਨ ਹਿਤੈਸ਼ੀ ਹੋਣ ਦਾ ਨਾਟਕ ਕੀਤਾ ਜਾ ਰਿਹਾ ਹੈ।

ਕਿਸਾਨੀ ਮੁੱਦੇ ਨੂੰ ਲੈ ਕੇ ਭੱਖੀ ਸਿਆਸਤ

ਇਸ ਪੂਰੇ ਮਾਮਲੇ ਨੂੰ ਲੈ ਕੇ ਭਾਜਪਾ ਪਾਰਟੀ ਨੇ ਦੋਵੇਂ ਹੀ ਪਾਰਟੀਆਂ ਨੂੰ ਆੜੇ ਹੱਥੀ ਲਿਆ ਹੈ। ਇਸ ਮੌਕੇ ਲੁਧਿਆਣਾ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲਿਆ ਨੇ ਕਿਹਾ ਕਿ ਖੇਤੀ ਕਾਨੂੰਨ ਦੀ ਸਭ ਤੋਂ ਪਹਿਲਾਂ ਵਕਾਲਤ ਕਾਂਗਰਸ ਨੇ ਮਨਮੋਹਨ ਸਿੰਘ ਦੀ ਸਰਕਾਰ ਦੇ ਸਮੇਂ 'ਤੇ ਹੀ ਕੀਤੀ ਸੀ। ਉਹ ਖੇਤੀ ਕਾਨੂੰਨਾਂ ਦਾ ਸ਼ੁਰੂਆਤ ਤੋਂ ਹੀ ਸਮਰਥਨ ਕਰ ਰਹੇ ਸਨ। ਦੂਜੇ ਪਾਸੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਹਿਲਾਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਇਹ ਦੋਵੇਂ ਹੀ ਪਾਰਟੀਆਂ ਮਹਿਜ਼ ਸਿਆਸੀ ਫਾਇਦੇ ਲਈ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀਆਂ ਹਨ।

ਭਾਜਪਾ
ਦੱਸਣਯੋਗ ਹੈ ਕਿ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰ ਰਹੇ ਹਨ। ਇਸ ਨੂੰ ਲੈ ਕੇ ਕ੍ਰੈਡਿਟ ਵਾਰ ਚੱਲ ਰਿਹਾ ਹੈ ਅਤੇ ਭਾਜਪਾ ਦੋਵੇਂ ਹੀ ਪਾਰਟੀਆਂ ਵੱਲੋਂ ਸ਼ੁਰੂਆਤ ਤੋਂ ਹੀ ਖੇਤੀ ਕਾਨੂੰਨਾਂ ਦਾ ਸਮਰਥਨ ਕੀਤੇ ਜਾਣ ਦੀ ਗੱਲ ਆਖ ਰਹੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀ ਸਿਆਸੀ ਪਾਰਟੀਆਂ ਕਿਸਾਨਾਂ ਨੂੰ ਆਪਣੇ ਹੱਕ 'ਚ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ।

ਇਹ ਵੀ ਪੜ੍ਹੋ :ਲਾੜੀ ਬਣੀ ਹਿਮਾਂਸ਼ੀ ਖੁਰਾਨਾ, ਵੀਡੀਓ ਹੋਈ ਵਾਇਰਲ

ABOUT THE AUTHOR

...view details