ਲੁਧਿਆਣਾ:ਪੰਜਾਬ ਦੇ ਮੁੱਖ ਮੰਤਰੀ (CM) ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਕਿਸਾਨ ਅੰਦੋਲਨ ਦੇ ਦੌਰਾਨ ਲਾਲ ਕਿਲ੍ਹਾ ਵਿੱਚ ਪੁਲਿਸ ਵੱਲੋਂ ਕੀਤੀ ਗਈ ਲਾਠੀਚਾਰਜ ਦਾ ਸ਼ਿਕਾਰ ਹੋਏ ਅਤੇ ਦੇਸ਼ ਵਿਰੋਧੀ ਕੇਸਾਂ ਵਿੱਚ ਫਸੇ ਕਿਸਾਨਾਂ ਨੂੰ ਮਦਦ ਲਈ ਦੋ-ਦੋ ਲੱਖ ਰੁਪਏ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਇਸੇ ਨੂੰ ਲੈ ਕੇ ਭਾਜਪਾ ਦੇ ਆਗੂ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਐਨਆਈਏ (NIA)ਤੋਂ ਕਰਵਾਉਣ ਲਈ ਕਿਹਾ ਗਿਆ ਨਾਲ ਹੀ ਇਸ ਪੂਰੇ ਮਾਮਲੇ ਦੇ ਵਿੱਚ ਕਾਂਗਰਸ ਦੀ ਵੀ ਜਾਂਚ ਕਰਵਾਉਣ ਲਈ ਉਸ ਦੀ ਭੂਮਿਕਾ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜੋ:ਲਾਲ ਕਿਲ੍ਹਾ ਹਿੰਸਾ ਮਾਮਲਾ: ਟਰੈਕਟਰ ਰੈਲੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਭਾਜਪਾ ਆਗੂ ਨੇ ਦੱਸਿਆ ਦੇਸ਼ ਵਿਰੋਧੀ
ਉਧਰ ਭਾਜਪਾ ਆਗੂ ਦੀ ਇਸ ਬਿਆਨਬਾਜ਼ੀ ਨੂੰ ਲੈ ਕੇ ਜਿਥੇ ਇਕ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਦੇਸ਼ ਵਿਰੋਧੀ ਕਿਵੇਂ ਹੋ ਸਕਦਾ ਹੈ ਉਨ੍ਹਾਂ ਨੇ ਕਿਸੇ ਵੀ ਢੰਗ ਨਾਲ ਤਿਰੰਗੇ ਦਾ ਅਪਮਾਨ ਨਹੀਂ ਕੀਤਾ ਤਿਰੰਗਾ ਸਭ ਤੋਂ ਉਤੇ ਸੀ ਅਤੇ ਹਮੇਸ਼ਾ ਉੱਤੇ ਹੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪੁਲਿਸ ਤੇ ਹਮਲਾ ਕੀਤਾ ਗਿਆ। ਉਹ ਜ਼ਰੂਰ ਨਿੰਦਣਯੋਗ ਹੈ ਪਰ ਬਾਕੀ ਬੇਕਸੂਰ ਕਿਸਾਨਾਂ ਦੇ ਅਜਿਹੇ ਮੁਕੱਦਮੇ ਚਲਾਉਣਾ ਸਹੀ ਨਹੀਂ ਹੈ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
ਚੰਨੀ ਦੇ ਐਲਾਨ ਤੋਂ ਬਾਅਦ ਭੜਕੇ ਭਾਜਪਾ ਆਗੂ, ਕਾਂਗਰਸ ਤੇ ਅਕਾਲੀ ਦਲ ਨੇ ਦਿੱਤਾ ਠੋਕਵਾਂ ਜਵਾਬ ਅਕਾਲੀ ਦਲ ਦੇ ਲੁਧਿਆਣਾ ਤੋਂ ਜ਼ਿਲ੍ਹਾ ਪ੍ਰਧਾਨ ਯੂਥ ਗੁਰਦੀਪ ਸਿੰਘ ਗੋਸ਼ਾ ਨੇ ਭਾਜਪਾ ਦੇ ਆਗੂ ਨੂੰ ਹੀ ਉਲਟਾ ਦੇਸ਼ ਵਿਰੋਧੀ ਦੱਸਿਆ ਹੈ।ਉਨ੍ਹਾਂ ਨੇ ਕਿਹਾ ਕਿ ਅਜਿਹੀ ਬਿਆਨਬਾਜ਼ੀ ਸ਼ੋਭਿਤ ਨਹੀਂ ਕਰਦੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਉਧਰ ਕਾਂਗਰਸ ਵੱਲੋਂ ਕਿਸਾਨਾਂ ਨੂੰ ਮਦਦ ਦੇਣ ਬਾਰੇ ਵੀ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਕਾਂਗਰਸ ਨੂੰ ਕਿਸਾਨ ਯਾਦ ਆ ਗਏ ਜਦੋਂ ਕਿ ਕਾਲੇ ਕਾਨੂੰਨਾਂ ਅਤੇ ਸਭ ਤੋਂ ਪਹਿਲਾਂ ਕਾਂਗਰਸ ਨੇ ਹੀ ਹਾਮੀ ਭਰੀ ਸੀ।
ਇਹ ਵੀ ਪੜੋ:ਪੰਜਾਬ ਸਰਕਾਰ ਦਾ ਵੱਡਾ ਐਲਾਨ, ਟਰੈਕਟਰ ਰੈਲੀ ਦੌਰਾਨ ਗ੍ਰਿਫ਼ਤਾਰ ਹੋਏ ਲੋਕਾਂ ਨੂੰ ਮਿਲੇਗਾ ਮੁਆਵਜ਼ਾ