ਲੁਧਿਆਣਾ: ਪੰਜਾਬ ਸਰਕਾਰ ਦੁਆਰਾ 2 ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਮਾਮਲੇ ’ਤੇ ਸਿਆਸਤ ਗਰਮਾ ਗਈ ਹੈ ਜਿਸ ਨੂੰ ਲੈ ਕੇ ਯੂਥ ਅਕਾਲੀ ਦਲ ਵੱਲੋਂ ਲੁਧਿਆਣਾ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਆਪਣੇ ਵਿਧਾਇਕਾਂ ਨੂੰ ਮਨਾਉਣ ਲਈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਬਚਾਉਣ ਲਈ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦਿੱਤੀ ਹੈ।
ਕਾਂਗਰਸ ਨੇ ਪੰਜਾਬ ਦੇ ਨੌਜਵਾਨਾਂ ਦਾ ਖੋਹਿਆ ਹੱਕ: ਬੰਟੀ ਰੋਮਾਣਾ - ਕੈਪਟਨ ਅਮਰਿੰਦਰ ਸਿੰਘ
ਯੂਥ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਘੇਰਦੇ ਕਿਹਾ ਕਿ ਕੈਪਟਨ ਨੇ ਆਪਣੀ ਕੁਰਸੀ ਬਚਾਉਣ ਵਾਸਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦਿੱਤੀ ਹੈ। ਬੰਟੀ ਰੋਮਾਣਾ ਨੇ ਕਿਹਾ ਕਿ ਪਹਿਲਾਂ ਦੇ ਕਰੋੜ ’ਚ ਖੇਡ ਰਹੇ ਵਿਧਾਇਕਾਂ ਦੇ ਪੁੱਤਰ ਹੁਣ ਸਰਕਾਰੀ ਪੈਸੇ ’ਤੇ ਐਸ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਬਚਾਉਣ ਲਈ ਪੰਜਾਬ ਦੇ ਨੋਜਵਾਨਾਂ ਨਾਲ ਧੋਖਾ ਕੀਤਾ ਹੈ।
ਕਾਂਗਰਸ ਨੇ ਪੰਜਾਬ ਦੇ ਨੌਜਵਾਨਾਂ ਦਾ ਖੋਹਿਆ ਹੱਕ: ਬੰਟੀ ਰੋਮਾਣਾ
ਇਹ ਵੀ ਪੜੋ: ਵਿਰੋਧੀ ਅੱਤਵਾਦੀ ਪੀੜਤ ਪਰਿਵਾਰਾਂ ਦੇ ਦੱਸਣ ਨਾਂ, ਮੈਂ ਦੇਵਾਂਗਾ ਨੌਕਰੀ: ਕੈਪਟਨ
ਬੰਟੀ ਰੋਮਾਣਾ ਨੇ ਵਿਧਾਇਕਾਂ ਦੀਆਂ ਪ੍ਰੋਪਰਟੀ ਬਾਰੇ ਬੋਲਦੇ ਹੋਏ ਕਿਹਾ ਕਿ ਪ੍ਰੋਟੋਕਾਲ ਦੇ ਅਨੁਸਾਰ ਉਨ੍ਹਾਂ ਲੋਕਾਂ ਨੂੰ ਨੌਕਰੀ ਮਿਲ ਸਕਦੀ ਹੈ ਜੋ ਮ੍ਰਿਤਕ ਉਪਰ ਨਿਰਭਰ ਹਨ, ਪਰ ਇਨ੍ਹਾਂ ਵਿਧਾਇਕਾਂ ਕੋਲ ਕਰੋੜਾਂ ਦੀਆਂ ਜ਼ਮੀਨਾਂ ਹਨ ਜਿਨ੍ਹਾਂ ਦੇ ਵੇਰਵੇ ਇਹਨਾਂ ਨੇ ਆਪਣੇ 2017 ਦੀਆਂ ਚੋਣਾਂ ਸਮੇਂ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਬਚਾਉਣ ਲਈ ਪੰਜਾਬ ਦੇ ਨੋਜਵਾਨਾਂ ਨਾਲ ਧੋਖਾ ਕੀਤਾ ਹੈ।ਇਹ ਵੀ ਪੜੋ: 'ਸ਼ਹੀਦਾਂ ਦੇ ਪਰਿਵਾਰਾਂ ਨੂੰ ਦਰਜਾ ਚਾਰ ਦੀ ਨੌਕਰੀ ਤੇ ਵਿਧਾਇਕਾਂ ਦੇ ਪੁੱਤ ਅਫ਼ਸਰ'