ਲੁਧਿਆਣਾ :ਆਪਣੀਆਂ ਮੰਗਾਂ ਨੂੰ ਲੈ ਕੇ ਲਗਪਗ ਹਰ ਵਰਗ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਧਰਨੇ ਮੁਜ਼ਾਹਰੇ ਲਾਏ ਜਾ ਰਹੇ ਹਨ। ਇਸ ਲੜੀ ਵਿੱਚ ਅੱਜ ਮੁੜ ਤੋਂ ਪੀਆਰਟੀਸੀ ਅਤੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੇ ਮੋਰਚਾ ਖੋਲ੍ਹਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮਾਂ ਵੱਲੋਂ ਦੋ ਘੰਟੇ ਲਈ ਬੱਸ ਸਟੈਂਡ ਨੂੰ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਹ ਧਰਨਾ ਪ੍ਰਦਰਸ਼ਨ ਦੋ ਮਹੀਨੇ ਤਨਖਾਹਾਂ ਨਾ ਮਿਲਣ ਕਾਰਨ ਕੀਤਾ ਗਿਆ। ਇਸ ਦੌਰਾਨ 2 ਘੰਟੇ ਸਰਕਾਰੀ ਬੱਸਾਂ ਨਹੀਂ ਚੱਲੀਆਂ। ਕੱਚੇ ਮੁਲਜ਼ਮਾਂ ਨੇ ਕਿਹਾ ਕਿ ਸਰਕਾਰ ਕੋਲ ਤਨਖਾਹਾਂ ਦੇਣ ਨੂੰ ਪੈਸੇ ਨਹੀਂ ਨੇ ਤਾਂ ਸਾਡੀਆਂ ਮੰਗਾਂ ਕਿਵੇਂ ਪੂਰੀਆਂ ਕਰੇਗੀ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਮਾਨਸਿਕ ਤੌਰ ਉੱਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਦੀਆਂ ਦੋ ਮਹੀਨੇ ਤੋਂ ਤਨਖ਼ਾਹ ਨਹੀਂ ਆਈਆਂ ਹਨ। ਜਿਸ ਦੇ ਚਲਦਿਆਂ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਉਹਨਾਂ ਅੱਗੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਨਾਲ ਨਹੀਂ ਸਹਿਮਤ ਨਾ ਹੋ ਚੁੱਕੀਆਂ ਹਨ ਪਰ ਹਰ ਵਾਰ ਉਨ੍ਹਾਂ ਨੂੰ ਲਾਅਰੇ ਹੀ ਲਾਏ ਜਾਂਦੇ ਹਨ। ਜੇਕਰ ਸਰਕਾਰ ਨੇ ਸੁਣਵਾਈ ਨਾ ਕੀਤੀ ਤਾਂ 23 ਜੂਨ ਤੋਂ ਬੱਸਾਂ ਨੂੰ ਮੁਕੰਮਲ ਬੰਦ ਕਰ ਕੇ ਧਰਨਾ ਲਾਇਆ ਜਾਵੇਗਾ।
ਤਨਖਾਹਾਂ ਨਾ ਮਿਲਣ 'ਤੇ ਭੜਕੇ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮ, ਬੱਸ ਸਟੈਂਡ ਕੀਤਾ ਬੰਦ ਦੱਸਣਯੋਗ ਹੈ ਕਿ ਪਨਬਸ ਅਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੂੰ ਸਰਕਾਰ ਤੋਂ ਮਲਾਲ ਹੈ ਕੇ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਪੂਰਾ ਨਹੀਂ ਕੀਤਾ, ਉਨ੍ਹਾਂ ਕਿਹਾ ਸਰਕਾਰ ਸਾਨੂੰ ਤਨਖਾਹਾਂ ਤੱਕ ਦੇਣ ਤੋਂ ਅਸਮਰਥ ਹੈ।
ਇਹ ਵੀ ਪੜ੍ਹੋ :ਕਪੂਰਥਲਾ ਦੇ ਹਮੀਰਾ ਪਿੰਡ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਬੱਚਿਆ ਸਣੇ ਪੰਜ ਦੀ ਮੌਤ