ਲੁਧਿਆਣਾ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲੌਕਡਾਊਨ ਤੋਂ ਬਾਅਦ ਵੀ ਜਾਰੀ ਹੈ। ਕੋਰੋਨਾ ਵਾਇਰਸ ਨਾਲ ਆਮ ਲੋਕ ਤਾਂ ਦੂਰ ਪਰ ਸਾਡੀ ਸੇਵਾਵਾਂ ਲਈ ਕੰਮ ਕਰ ਰਹੇ ਮੁਲਾਜ਼ਮ ਹੀ ਇਸ ਵਾਇਰਸ ਤੋਂ ਸੁਰੱਖਿਅਤ ਨਹੀਂ ਹਨ। ਲੁਧਿਆਣਾ ਦੇ ACP ਅਨਿਲ ਕੋਹਲੀ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ 13 ਅਪ੍ਰੈਲ ਨੂੰ ਅਪੋਲੋ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।
ACP ਅਨਿਲ ਕੋਹਲੀ ਦੀ ਮੌਤ 'ਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਵੀ ਟਵੀਟ ਕਰ ਅਫਸੋਸ ਪ੍ਰਗਟ ਕੀਤਾ ਹੈ। ਡੀਜੀਪੀ ਦਿਨਕਰ ਗੁਪਤਾ ਨੇ ਲਿਖਿਆ, "ਕੋਵਿਡ 19 ਵਿਰੁੱਧ ਸਾਡਾ ਭਰਾ ਏਸੀਪੀ ਅਨਿਲ ਕੋਹਲੀ ਜੋ ਲੜਾਈ ਲੜ ਰਿਹਾ ਸੀ, ਅੱਜ ਦੁਪਹਿਰ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ ਹੈ। ਅਨਿਲ ਨੇ 30 ਸਾਲਾਂ ਤੋਂ ਵੱਧ ਸਮੇਂ ਲਈ ਪੰਜਾਬ ਪੁਲਿਸ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ।" ਰੱਬ ਉਸ ਦੀ ਆਤਮਾ ਨੂੰ ਸ਼ਾਂਤੀ ਦੇਵੇ!