ਪੰਜਾਬ

punjab

ETV Bharat / city

ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਪੀਏ ਉੱਤੇ ਕਾਤਲਾਨਾ ਹਮਲਾ - Latest News ludhiana

ਸਾਂਸਦ ਰਵਨੀਤ ਬਿੱਟੂ ਦੇ ਪੀਏ ਉੱਤੇ ਕਾਤਲਾਨਾ ਹਮਲਾ ਹੋਇਆ। ਗੰਭੀਰ ਹਾਲਤ ਚ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਾਂਸਦ ਮੈਂਬਰ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ਉੱਤੇ 15 ਤੋਂ 16 ਦੇ ਕਰੀਬ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ।

ਸਾਂਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਉੱਤੇ ਕਾਤਲਾਨਾ ਹਮਲਾ
ਸਾਂਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਉੱਤੇ ਕਾਤਲਾਨਾ ਹਮਲਾ

By

Published : Aug 12, 2022, 1:21 PM IST

Updated : Aug 12, 2022, 1:51 PM IST

ਲੁਧਿਆਣਾ: ਜ਼ਿਲ੍ਹੇ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ਉੱਤੇ ਤੜਕਸਾਰ 15 ਅਤੇ 16 ਦੇ ਕਰੀਬ ਲੋਕਾਂ ਵੱਲੋਂ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਫਿਰੋਜ਼ਪੁਰ ਰੋਡ ਸਥਿਤ ਇਆਲੀ ਚੌਕ ਦੇ ਨੇੜੇ ਤੋਂ ਦੱਸਿਆ ਜਾ ਰਿਹਾ ਹੈ।

ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਪੀਏ ਉੱਤੇ ਕਾਤਲਾਨਾ ਹਮਲਾ

ਮਿਲੀ ਜਾਣਕਾਰੀ ਮੁਤਾਬਿਕ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਨਿਕਲ ਕੇ ਇਆਲੀ ਚੌਕ ਤੋਂ ਇੱਕ ਬੱਸ ਦੇ ਕੋਲ ਜਾ ਰਿਹਾ ਸੀ ਤਾਂ ਮੋਟਰਸਾਈਕਲ ਉੱਤੇ ਆਏ 15-16 ਵਿਅਕਤੀਆਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਕਰੀਬ 5 ਮਿੰਟ ਤੱਕ ਉਨ੍ਹਾਂ 'ਤੇ ਹਮਲਾ ਕਰਦੇ ਰਹੇ। ਇਸ ਹਮਲੇ 'ਚ ਹਰਜਿੰਦਰ ਸਿੰਘ ਦੇ ਸਿਰ ਉੱਤੇ ਡੂੰਘੇ ਜ਼ਖਮ ਆਏ ਅਤੇ ਡਾਕਟਰ ਵੀ ਉਨ੍ਹਾਂ ਦੀ ਹਾਲਤ ਬਾਰੇ ਸਪੱਸ਼ਟ ਤੌਰ 'ਤੇ ਕੁਝ ਨਹੀਂ ਦੱਸ ਰਹੇ ਹਨ। ਉਸ ਨੂੰ ਜ਼ਖਮੀ ਹਾਲਤ 'ਚ ਫਿਰੋਜ਼ਪੁਰ ਰੋਡ ਉੱਤੇ ਸਥਿਤ ਮੈਡੀਵੇਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਪੀਏ ਉੱਤੇ ਕਾਤਲਾਨਾ ਹਮਲਾ

ਸਾਂਸਦ ਰਵਨੀਤ ਸਿੰਘ ਬਿੱਟੂ ਨੇ ਅੱਤਵਾਦ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ ਅਤੇ ਉਹ ਲਗਾਤਾਰ ਜੇਲ੍ਹ 'ਚ ਬੰਦ ਅੱਤਵਾਦੀਆਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਹਨ। ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਮੇਅਰ ਬਲਕਾਰ ਸਿੰਘ ਸੰਧੂ ਅਤੇ ਹੋਰ ਕਈ ਸਿਆਸੀ ਲੋਕ ਹਸਪਤਾਲ ਪਹੁੰਚੇ।

ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਪੀਏ ਉੱਤੇ ਕਾਤਲਾਨਾ ਹਮਲਾ

ਇਹ ਵੀ ਪੜੋ:ਹੁਣ ਪੰਜਾਬ ਸਰਕਾਰ ਨੇ ਰੇਤ ਅਤੇ ਬਜਰੀ ਕੀਤੀ ਮਹਿੰਗੀ, ਨਵੀਂ ਮਾਈਨਿੰਗ ਨੀਤੀ ਵਿੱਚ ਕੀਤਾ ਇਹ ਬਦਲਾਅ

Last Updated : Aug 12, 2022, 1:51 PM IST

ABOUT THE AUTHOR

...view details