ਪੰਜਾਬ

punjab

ETV Bharat / city

Live Update: ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈਕੇ ਅਕਾਲੀ ਦਲ ਦਾ ਪ੍ਰਦਰਸ਼ਨ - Demonstration of Akali Dal

ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈਕੇ ਅਕਾਲੀ ਦਲ ਦਾ ਪ੍ਰਦਰਸ਼ਨ
ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈਕੇ ਅਕਾਲੀ ਦਲ ਦਾ ਪ੍ਰਦਰਸ਼ਨ

By

Published : Jul 14, 2021, 11:44 AM IST

Updated : Jul 14, 2021, 12:12 PM IST

11:55 July 14

ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆਂ ਨੂੰ ਹਿਰਾਸਤ 'ਚ ਲਿਆ

ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆਂ ਨੂੰ ਹਿਰਾਸਤ 'ਚ ਲਿਆ

ਲੁਧਿਆਣਾ: ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਦੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਅਤੇ ਵਰਕਰਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲਿਆ ਗਿਆ ਹੈ।

11:47 July 14

ਪੁੁਲਿਸ ਵਲੋਂ ਕੀਤੀ ਗਈ ਬੈਰੀਕੇਡਿੰਗ

ਪੁੁਲਿਸ ਵਲੋਂ ਕੀਤੀ ਗਈ ਬੈਰੀਕੇਡਿੰਗ

ਲੁਧਿਆਣਾ:ਪ੍ਰਦਰਸ਼ਨ ਕਰ ਰਹੇ ਅਕਾਲੀ ਵਰਕਰਾਂ ਨੂੰ ਰੋਕਣ ਲਈ ਪੁਲਿਸ ਵਲੋਂ ਭਾਰੀ ਬੈਰੀਕੇਡਿੰਗ ਵੀ ਕੀਤੀ ਗਈ। ਅਕਾਲੀ ਵਰਕਾਰ ਇਸ ਬੈਰੀਕੇਡਿੰਗ ਨੂੰ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ। ਜਿਸ ਨੂੰ ਲੈਕੇ ਪੁਲਿਸ ਅਤੇ ਅਕਾਲੀ ਵਰਕਰਾਂ 'ਚ ਧੱਕਾ ਮੁੱਕੀ ਵੀ ਹੋਈ।

11:34 July 14

ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਕੀਤਾ ਗਿਆ ਘਿਰਾਓ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ 'ਤੇ ਮਹਿਲਾ ਨਾਲ ਛੇੜਛਾੜ ਅਤੇ ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਅਕਾਲੀ ਦਲ ਵਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ ਕੀਤਾ ਗਿਆ।

Last Updated : Jul 14, 2021, 12:12 PM IST

ABOUT THE AUTHOR

...view details