ਲੁਧਿਆਣਾ: ਝੋਨੇ ਦੀ ਫ਼ਸਲ ਲਗਭਗ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਬਹੁਤ ਗਿਣਤੀ ਵਿੱਚ ਕਿਸਾਨਾਂ ਦੁਆਰਾ ਫਸਲਾ ਨੂੰ ਕੱਟ ਕੇ ਮੰਡੀ ਵਿੱਚ ਵੀ ਪਹੁਚਣਾ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਕਣਕ ਅਤੇ ਮੱਕੀ ਦੀ ਬਿਜਾਈ ਦੀ ਸ਼ੁਰੂਆਤ ਹੋ ਰਹੀ ਹੈ। ਕਿਸਾਨਾਂ ਦਾ ਹੌਸਲਾ ਵਧਾਉਣ ਲਈ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਮੁੰਡੀਆਂ ਖੁਦ ਖੇਤਾਂ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਖੁਦ ਟਰੈਕਟਰ ਚਲਾ ਕੇ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਵਿਧਾਇਕ ਹਰਦੀਪ ਮੁੰਡੀਆਂ ਨੇ ਕਿਹਾ ਕਿ ਕਿਸਾਨ ਇਸ ਵਾਰ ਸਿੱਧੀ ਬਿਜਾਈ ਕਰ ਰਹੇ ਹਨ। ਕੋਈ ਵੀ ਕਿਸਾਨ ਇਸ ਵਾਰ ਪਰਾਲੀ ਨਹੀਂ ਸਾੜੇਗਾ। ਕਿਸਾਨ ਸਰਕਾਰ ਦਾ ਸਾਥ ਦਿੰਦੇ ਹੋਏ ਸਿੱਧੀ ਬਿਜਾਈ ਕਰਨਗੇ। ਉੱਥੇ ਹੀ ਉਨ੍ਹਾਂ ਨੇ ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਨਾਲ ਸਬੰਧਤ ਕਿਸਾਨ ਪਰਾਲੀ ਨੁੰ ਜਲਾ ਸਕਦੇ ਹਨ ਅਤੇ ਪੰਜਾਬ ਸਰਕਾਰ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।