ਲੁਧਿਆਣਾ: ਪੰਜਾਬ 'ਚ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪਾਣੀ ਦੀ ਇਸ ਸਮੱਸਿਆ ਨੇ ਸਰਕਾਰਾਂ ਤੇ ਖੇਤੀਬਾੜੀ ਮਾਹਿਰ ਨੂੰ ਚਿੰਤਾ 'ਚ ਪਾਈਆਂ ਹੋਇਆ ਹੈ। ਪਾਣੀ ਦੀ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਅਤੇ ਖੇਤੀਬਾੜੀ ਯੂਨੀਵਰਸਿਟੀ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀਆਂ ਹਨ।
PAU ਦੇ ਮਾਹਿਰ ਡਾ. ਭੁੱਲਰ ਨੇ ਦੱਸੀ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਪੰਜਾਬ ਸਰਕਾਰ ਅਤੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਦਿੱਤੇ ਗਏ ਸੁਝਾਵਾਂ 'ਤੇ ਚੱਲਣ ਨਾਲ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੀਆਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਈਟੀਵੀ ਭਾਰਤ ਦੀ ਟੀਮ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾਕਟਰ ਮੱਖਣ ਸਿੰਘ ਭੁੱਲਰ ਨਾਲ ਵਿਸ਼ੇਸ਼ ਗੱਲਬਾਤ ਕੀਤੀ।
ਡਾ. ਮੱਖਣ ਸਿੰਘ ਭੁੱਲਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ ਇਸ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਮੌਸਮ ਬਾਰੇ ਜ਼ਰੂਰ ਜਾਣਕਾਰੀ ਲਏ ਕਿਉਂਕਿ ਜੇਕਰ ਸਿੱਧੀ ਬਿਜਾਈ ਤੋਂ ਬਾਅਦ ਮੀਂਹ ਪੈ ਜਾਂਦਾ ਹੈ ਤਾਂ ਝੋਨੇ ਦਾ ਨੁਕਸਾਨ ਹੋ ਜਾਂਦਾ ਹੈ।
ਡਾ. ਭੁੱਲਰ ਨੇ ਦੱਸਿਆ ਕਿ ਇਸ ਤਕਨੀਕ ਨਾਲ ਨਾ ਸਿਰਫ਼ ਪਾਣੀ ਦੀ ਬੱਚਤ ਹੁੰਦੀ ਹੈ ਸਗੋਂ ਸਪਰੇਹਾਂ ਖਾਦਾਂ ਆਦਿ ਦੀ ਵੀ ਕਿਸਾਨ ਬੱਚਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਬੀਜ ਵੀ ਘੱਟ ਲੱਗਦਾ ਹੈ ਅਤੇ ਕਿਸਾਨ ਰਵਾਇਤੀ ਫਸਲ ਵਾਂਗ ਇੰਨਾਂ ਹੀ ਮੁਨਾਫਾ ਇਸ ਤੋਂ ਹਾਸਲ ਕਰ ਸਕਦੇ ਹਨ।
PAU ਦੇ ਮਾਹਿਰ ਡਾ. ਭੁੱਲਰ ਨੇ ਦੱਸੀ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ. ਮੱਖਣ ਸਿੰਘ ਨੇ ਕਿਹਾ ਕਿ ਪਾਣੀ ਨੂੰ ਬਚਾਉਣਾ ਅੱਜ ਸਾਡੇ ਸਾਰਿਆਂ ਦਾ ਫਰਜ਼ ਹੈ। ਇਸ ਤਕਨੀਕ ਰਾਹੀਂ ਅਸੀਂ ਰਵਾਇਤੀ ਫ਼ਸਲ ਨਾਲ ਲੱਗਭਗ 20 ਫੀਸਦੀ ਪਾਣੀ ਦੀ ਬਚਤ ਕਰ ਸਕਦੇ ਹਾਂ।