ਲੁਧਿਆਣਾ : ਬਰਸਾਤ ਦਾ ਮੌਸਮ ਆਉਂਦੇ ਸਾਰ ਹੀ ਲੁਧਿਆਣਾ 'ਚ ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡਾਂ ਦੇ ਲੋਕ ਫਿਕਰਾਂ 'ਚ ਪੈ ਜਾਂਦੇ ਹਨ। ਕਿਉਂਕਿ ਹਰ ਵਾਰ ਉਨ੍ਹਾਂ ਨੂੰ ਹੜ੍ਹ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਦੇ ਨਾਲ-ਨਾਲ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਹੜ੍ਹ ਤੋਂ ਰੋਕਥਾਮ ਸਬੰਧੀ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।
ਸਤਲੁਜ ਦਰਿਆ ਕਿਨਾਰੇ ਵਸੇ ਪਿੰਡ ਰਾਜਪੁਰ ਦੇ ਲੋਕਾਂ ਨੇ ਈਟੀਵੀ ਭਾਰਤ ਨਾਲ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਪਿੰਡ ਵਾਸੀਆਂ ਨੇ ਦੱਸਿਆ ਕਿ ਹਰ ਵਾਰ ਸਰਕਾਰ ਅਤੇ ਪ੍ਰਸ਼ਾਸਨ ਹੜ੍ਹਾਂ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧਾਂ ਦੀ ਗੱਲ ਤਾਂ ਕਰਦਾ ਹੈ, ਪਰ ਜ਼ਮੀਨੀ ਪੱਧਰ 'ਤੇ ਇਹ ਪੂਰੀ ਤਰ੍ਹਾਂ ਸੰਭਵ ਨਹੀਂ ਹੁੰਦਾ।
ਹੜ੍ਹ ਦੀ ਸਥਿਤੀ ਤੋਂ ਨਿੱਜਠਣ ਲਈ ਸਾਰੇ ਪ੍ਰਬੰਧ ਸਥਾਨਕ ਲੋਕਾਂ ਤੇ ਕਿਸਾਨਾਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ 'ਚ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਰੀ ਮੀਂਹ ਪੈਣ ਕਾਰਨ ਸਤਲੁਜ ਦਰਿਆ 'ਚ ਹੜ੍ਹ ਆ ਜਾਂਦਾ ਹੈ। ਹੜ੍ਹ ਦਾ ਪਾਣੀ ਉਨ੍ਹਾਂ ਦੇ ਪਿੰਡਾਂ 'ਚ ਵੜ ਜਾਂਦਾ ਹੈ।
ਇਸ ਨਾਲ ਉਨ੍ਹਾਂ ਦੇ ਉਪਜਾਓ ਖੇਤ, ਪਿੰਡ ਵਾਸੀਆਂ ਦੇ ਘਰਾਂ ਨੂੰ ਕਾਫੀ ਨੁਕਸਾਨ ਪਹੁੰਚਦਾ ਹੈ। ਬਰਸਾਤ ਦੇ ਮੌਸਮ 'ਚ ਸਤਲੁਜ ਦਰਿਆ ਵਿੱਚ ਪਾਣੀ ਵੱਧ ਜਾਂਦਾ ਹੈ ਤਾਂ ਨੇੜਲੇ ਵਸੇ ਪਿੰਡਾਂ 'ਚ ਭਾਰੀ ਤਬਾਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਬੀਤੇ ਸਾਲ ਦੀ ਤਬਾਹੀ ਨੂੰ ਭੁੱਲ ਨਹੀਂ ਸਕੇ। ਲੋਕਾਂ ਨੇ ਕਿਹਾ ਕਿ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਤੋਂ ਬਚਾਅ ਲਈ ਕੀਤੇ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਆਸ ਹੈ ਕਿ ਇਸ ਵਾਰ ਉਹ ਭਾਰੀ ਨੁਕਸਾਨ ਤੋਂ ਬਚ ਸਕਣਗੇ।
ਇਸ ਬਾਰੇ ਜਦ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਤੋਂ ਰੋਕਥਾਮ ਲਈ ਸਾਰੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ। ਸਤਲੁਜ ਦਰਿਆ ਕਿਨਾਰੇ ਵਸੇ ਪਿੰਡਾਂ 'ਚ ਬੰਨ ਪੱਕੇ ਕਰਨ ਸਬੰਧੀ ਸਾਰੇ ਕੰਮ ਮਨਰੇਗਾ ਸਕੀਮ ਤਹਿਤ ਕਰਵਾਏ ਜਾ ਰਹੇ ਹਨ। ਉਨ੍ਹਾਂ ਇਸ ਸਬੰਧੀ ਪੁਲਿਸ ਵਿਭਾਗ, ਐਨਡੀਆਰਐਫ ਟੀਮ, ਫੌਜ ਤੇ ਹੋਰਨਾਂ ਕਈ ਵਿਭਾਗਾਂ ਨਾਲ ਮੀਟਿੰਗ ਕਰਕੇ ਹੜ੍ਹ ਦੀ ਸਥਿਤੀ ਲਈ ਤਿਆਰ ਰਹਿਣ ਦੇ ਆਦੇਸ਼ ਦਿੱਤੇ ਹਨ।