ਲੁਧਿਆਣਾ: ਸੂਬੇ ਭਰ ’ਚ ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਹੋ ਰਹੀਆਂ ਹਨ, ਜਿਥੇ ਇਹਨਾਂ ਚੋਣਾਂ ’ਚ ਲੋਕ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ, ਉਥੇ ਹੀ ਸਿਆਸੀ ਆਗੂ ਵੀ ਆਪਣੀ ਵੋਟ ਭੁਗਤਾਅ ਰਹੇ ਹਨ।
ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਰਾਏਕੋਟ ’ਚ ਪਾਈ ਵੋਟ, ਕਿਹਾ, ਸਾਡੀ ਹੋਵੇਗੀ ਜਿੱਤ - ਨਗਰ ਪੰਚਾਇਤ
ਸੂਬੇ ਭਰ ’ਚ ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਹੋ ਰਹੀਆਂ ਹਨ, ਜਿਥੇ ਇਹਨਾਂ ਚੋਣਾਂ ’ਚ ਲੋਕ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ, ਉਥੇ ਹੀ ਸਿਆਸੀ ਆਗੂ ਵੀ ਆਪਣੀ ਵੋਟ ਭੁਗਤਾਅ ਰਹੇ ਹਨ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਵੱਲੋਂ ਰਾਏਕੋਟ ਦੇ ਵਿੱਚ ਆਪਣੀ ਵੋਟ ਪਾਈ ਗਈ।
ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਵੱਲੋਂ ਰਾਏਕੋਟ ਦੇ ਵਿੱਚ ਆਪਣੀ ਵੋਟ ਪਾਈ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਚੱਲ ਰਹੀ ਹੈ ਅਤੇ ਕਾਂਗਰਸ ਵੱਲੋਂ ਬੀਤੇ ਸਾਲਾਂ ਦੇ ਵਿੱਚ ਜੋ ਵਿਕਾਸ ਕਰਵਾਇਆ ਗਿਆ ਉਸ ਦੇ ਨਾਂ ’ਤੇ ਚੋਣਾਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੋਟਿੰਗ ਦੀ ਪ੍ਰਕਿਰਿਆ ਸ਼ਾਂਤੀਪੂਰਨ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਜਿੱਤ ਦਾ ਪੂਰਾ ਯਕੀਨ ਹੈ।
ਵਿਰੋਧੀ ਪਾਰਟੀਆਂ ਵੱਲੋਂ ਲਾਏ ਗਏ ਇਲਜ਼ਾਮਾਂ ਨੂੰ ਨਕਾਰਦਿਆਂ ਉਨਾਂ ਕਿਹਾ ਕਿ ਇਹ ਚੋਣਾਂ ਪੰਜਾਬ ਵਿਧਾਨ ਸਭਾ ਅਗਾਮੀ ਚੋਣਾਂ ਦਾ ਸੈਮੀਫਾਈਨਲ ਹੀ ਹੈ ਇਹ ਚੋਣ ਉਸ ਦੀਆਂ ਰੂਪ-ਰੇਖਾ ਤਿਆਰ ਕਰਣਗੀਆਂ। ਉਹਨਾਂ 2022 ਵਿਧਾਨ ਸਭਾ ਚੋਣਾਂ ਵਿੱਚ ਵੀ ਆਪਣੀ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦਾ ਕੰਮ ਬੋਲਣਾ ਹੁੰਦਾ ਹੈ ਪਰ ਸਾਡੇ ਕੰਮ ਬੋਲਦੇ ਹਨ।