ਲੁਧਿਆਣਾ : ਮੰਗਲਵਾਰ ਨੂੰ ਜੰਡਿਆਲਾ ਗੁਰੂ ਵਿਖੇ ਐੱਸ.ਟੀ.ਐਫ਼ ਪੁਲਿਸ ਲੁਧਿਆਣਾ ਨੇ ਹੋਰ ਏਂਜਸੀਆ ਨਾਲ ਮਿਲਕੇ ਇੱਕ ਜੁਆਇੰਟ ਅਪਰੇਸ਼ਨ ਦੌਰਾਨ ਨਸ਼ਾ ਤਸਕਰ ਅਤੇ ਗੈਂਗਸਟਰਾਂ ਨਾਲ ਹੋਈ ਮੁਠਭੇੜ ਤੋਂ ਬਾਦ ਭਾਰੀ ਅਸਲੇ ਸਮੇਤ ਕਾਬੂ ਕੀਤੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ।
ਇਹ ਵੀ ਪੜ੍ਹੋ :STF ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, 1 ਕਾਂਸਟੇਬਲ ਦੀ ਮੌਤ
ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਮੋਹਾਲੀ ਵਿੱਚ ਪੇਸ਼ ਕਰਕੇ 8 ਦਿਨਾਂ ਦਾ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਉਨ੍ਹਾਂ ਦਾ ਦੇਰ ਰਾਤ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ।
ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐੱਸਪੀ ਪਵਨੀਤ ਚੌਧਰੀ ਅਤੇ ਐੱਸ.ਟੀ.ਐਫ਼ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ AK 74 ਰਾਈਫਲਾਂ, ਪਿਸਟਲ ਅਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਆਈ.ਐੱਸ.ਆਈ ਜਾਂ ਕਿਸੇ ਹੋਰ ਅੱਤਵਾਦੀ ਸੰਗਠਨਾਂ ਨਾਲ ਵੀ ਸਬੰਧ ਹੋ ਸਕਦੇ ਹਨ , ਇੰਸਪੈਕਟਰ ਹਰਬੰਸ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਗੰਭੀਰਤਾ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਆਸ ਹੈ।