ਲੁਧਿਆਣਾ: ਜ਼ਿਲ੍ਹੇ ਵਿਖੇ ਕੇਂਦਰੀ ਜੇਲ੍ਹ ਅੰਦਰ ਨਸ਼ੀਲੀ ਗੋਲੀਆਂ ਤੇ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਐੱਸਟੀਐੱਫ ਦੀ ਟੀਮ ਵੱਲੋਂ 1 ਏਐਸਆਈ ਅਤੇ 1 ਚਾਹ ਵਾਲਾ ਵੀ ਕਾਬੂ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਐੱਸਟੀਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੇਂਦਰੀ ਜੇਲ੍ਹ ਅੰਦਰੋਂ ਬੰਦ ਹਵਾਲਾਤੀ ਕੋਲੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਜਿਸ ਤੋਂ ਬਾਅਦ ਉਕਤ ਦੋਸ਼ੀ ਨੂੰ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਹ ਨੈਕਸਸ ਇਕ ਪੁਲਿਸ ਮੁਲਾਜ਼ਮ ਜੋ ਏਐਸਆਈ ਦੇ ਅਹੁਦੇ ਤੇ ਤੈਨਾਤ ਹੈ ਵੱਲੋਂ ਇਕ ਚਾਹ ਵਾਲੇ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਦੋਸ਼ੀ ਮੁਲਾਜ਼ਮ ਅਤੇ ਚਾਹ ਵਾਲੇ ਨੂੰ ਕਾਬੂ ਕਰ ਲਿਆ ਗਿਆ।