ਲੁਧਿਆਣਾ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਬੁੱਧਵਾਰ ਨੂੰ ਮਾਛੀਵਾੜਾ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਾਛੀਵਾੜਾ ਸਾਹਿਬ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰੇਗੀ। ਜਿਹੜੇ ਬੱਚੇ ਸਕੂਲ ਵਿੱਚ ਆਪਣੀ ਕਲਾਸ ਪਾਸ ਕਰਨ ਤੋਂ ਬਾਅਦ ਜੋ ਕਿਤਾਬਾਂ ਨੂੰ ਸਕੂਲ ਵਿੱਚ ਵਾਪਿਸ ਕਰਨਗੇ ਤੇ ਜਿਨ੍ਹਾਂ ਦੀਆਂ ਕਿਤਾਬਾਂ ਸਾਫ਼ ਸੁਥਰੀਆਂ ਹੋਣਗੀਆਂ, ਉਨ੍ਹਾਂ ਬੱਚਿਆਂ ਨੂੰ ਸਨਮਾਨਤ ਕੀਤਾ ਜਾਵੇਗਾ। ਇਹ ਸਭ ਕਰਨ ਨਾਲ ਪੁਰਾਣਈਆਂ ਕਿਤਾਬਾਂ ਕਿਸੇ ਹੋਰ ਬੱਚੇ ਦੇ ਕੰਮ ਆ ਸਕਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਹਰ ਤਰ੍ਹਾਂ ਦੇ ਸੰਭਵ ਯਤਨ ਕਰੇਗੀ ।
ਸਿੱਖਿਆ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਕੀਤਾ ਉਦਘਾਟਨ - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਾਛੀਵਾੜਾ ਸਾਹਿਬ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰੇਗੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2 ਸਾਲਾਂ ਦੇ ਵਿੱਚ 7 ਤੋਂ 8 ਹਜ਼ਾਰ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾਵੇਗਾ। ਟੀਚਰਾਂ ਦੀ ਬਦਲੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਕੰਮ ਕਰਨ ਵਾਲੇ ਮਿਹਨਤੀ ਪੜ੍ਹਨ ਵਾਲੇ ਟੀਚਰ ਹਨ, ਉਹ ਆਪਣੀ ਕਾਬਲੀਅਤ ਦੇ ਆਧਾਰ 'ਤੇ ਆਨਲਾਈਨ ਬੈਠ ਕੇ ਆਪਣੀ ਬਦਲੀ ਆਪ ਕਰ ਸਕਣਗੇ। ਹੁਣ ਤੱਕ ਦੋਨੋਂ ਰਾਊਂਡ ਵਿੱਚ 6500 ਦੇ ਲਗਭਗ ਟੀਚਰਾਂ ਦੀ ਬਦਲੀ ਹੋਈ ਹੈ, ਇਹ ਬਦਲੀ ਉਨ੍ਹਾਂ ਨੇ ਆਪ ਆਪਣੀ ਕਾਬਲੀਅਤ ਦੇ ਆਧਾਰ 'ਤੇ ਕੀਤੀ ਹੈ।
ਸੜਕਾਂ ਦੇ ਮੁੱਦੇ 'ਤੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੀਆਂ ਸੜਕਾਂ 6 ਮਹੀਨੇ ਦੇ ਅੰਦਰ ਅੰਦਰ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵਿਜੈ ਇੰਦਰ ਸਿੰਗਲਾ ਨੇ ਮਾਛੀਵਾੜਾ ਸਾਹਿਬ ਵਿੱਚ ਜੋ ਸੜਕ ਦਾ ਉਦਘਾਟਨ ਕੀਤਾ ਸੀ ਤੇ ਕਿਹਾ ਕਿ 2 ਮਹੀਨੇ ਦੇ ਅੰਦਰ ਅੰਦਰ ਸੜਕਾਂ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਪਰ ਕਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਸੜਕਾਂ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ।