ਲੁਧਿਆਣਾ:ਸੂਬੇ ਭਰ ’ਚ ਸੀਐੱਮ ਮਾਨ ਵੱਲੋਂ ਜਿੱਥੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਦੇ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਦੂਜੇ ਪਾਸੇ ਸੂਬੇ ਭਰ ’ਚ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਲੁਧਿਆਣਾ ਚੰਡੀਗੜ੍ਹ ਰੋਡ ’ਤੇ ਸਥਿਤ ਜੀਟੀਬੀ ਨਗਰ ’ਚ ਗਲੀ ਨੰਬਰ 2 ’ਚ ਸਥਿਤ ਕਰਤਾਰ ਅਕਾਦਮੀ ਤੋਂ ਸਾਹਮਣੇ ਆਇਆ ਹੈ ਜਿੱਥੇ ਬਜ਼ੁਰਗ ਜੋੜੇ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਬਜ਼ੁਰਗ ਜੋੜੇ ਘਰ ਚ ਆਪਣੇ ਪੁੱਤ ਅਤੇ ਨੂੰਹ ਦੇ ਨਾਲ ਰਹਿੰਦੇ ਸੀ। ਦੋਹਾਂ ਦੀ ਉਮਰ 60 ਤੋਂ 70 ਦੇ ਵਿਚਾਲੇ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭੁਪਿੰਦਰ ਸਿੰਘ ਏਅਰ ਫੋਰਸ ਤੋਂ ਸੇਵਾ ਮੁਕਤ ਹੈ ਅਤੇ ਆਪਣੀ ਪਤਨੀ ਨਾਲ ਮਿਲ ਕੇ ਕਰਤਾਰ ਅਕਾਦਮੀ ਚਲਾਉਂਦੇ ਸਨ ਅਤੇ ਅਕਾਦਮੀ ਦੀ ਤੀਜ਼ੀ ਮੰਜ਼ਿਲ ’ਤੇ ਰਹਿੰਦੇ ਸੀ ਜਦਕਿ ਉਨ੍ਹਾਂ ਦਾ ਬੇਟਾ ਅਤੇ ਨੂੰਹ ਹੇਠਲੇ ਮੰਜ਼ਿਲ ’ਤੇ ਰਹਿੰਦੇ ਹਨ। ਇਨ੍ਹਾਂ ਦੀ ਮੌਤ ਬਾਰੇ ਪਰਿਵਾਰ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਕੰਮ ਵਾਲੀ ਨੇ ਸੇਵਰੇ ਆ ਕੇ ਵੇਖਿਆ। ਇਸ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਦੋਹਾਂ ਦੀ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ।